ਪੰਜਾਬ 'ਚ ਡ੍ਰੋਨਾਂ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਆਉਣ ਲਈ ਅਮਿਤ ਸ਼ਾਹ ਤੇ ਬੀਐਸਐਫ ਜ਼ਿੰਮੇਵਾਰ, ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਇਲਜ਼ਾਮ
ਲੁਧਿਆਣਾ: ਡ੍ਰੋਨ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਸੂਬੇ ਵਿੱਚ ਲਿਆਉਣ ਨੂੰ ਬੀਐਸਐਫ ਦੀ ਨਾਕਾਮੀ ਕਰਾਰ ਦਿੰਦਿਆਂ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ
ਲੁਧਿਆਣਾ: ਡ੍ਰੋਨ ਰਾਹੀਂ ਹਥਿਆਰ ਤੇ ਨਸ਼ੀਲੇ ਪਦਾਰਥ ਸੂਬੇ ਵਿੱਚ ਲਿਆਉਣ ਨੂੰ ਬੀਐਸਐਫ ਦੀ ਨਾਕਾਮੀ ਕਰਾਰ ਦਿੰਦਿਆਂ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ ਤੇ ਇਸ ਲਈ ਬੀਐਸਐਫ ਤਾਇਨਾਤ ਕੀਤੀ ਗਈ ਹੈ।
ਗੌਰਤਲਬ ਹੈ ਕਿ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਜੱਦੀ ਜਨਮ ਸਥਾਨ ਨੌਘੜਾ, ਲੁਧਿਆਣਾ ਵਿਖੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ ਜਿੱਥੇ ਉਨ੍ਹਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਖੁਫੀਆ ਜਾਣਕਾਰੀ ਕਾਰਨ ਹੀ ਹਰਿਆਣਾ ਵਿੱਚ ਅੱਤਵਾਦੀਆਂ ਦੀਆਂ ਗ੍ਰਿਫਤਾਰੀਆਂ ਹੋਈਆਂ ਹਨ। ਜਦੋਂਕਿ ਡ੍ਰੋਨ ਰਾਹੀਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਲਈ ਬੀਐਸਐਫ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਵਾਰ ਹਨ ਕਿਉਂਕਿ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕੇਂਦਰ ਦੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਵੱਲੋਂ ਬੀਤੇ ਦਿਨ ਜੇਲ੍ਹਾਂ ਨੂੰ ਲੈ ਕੇ ਵੀ ਕੀਤੇ ਗਏ ਫੈਸਲੇ ਤੇ ‘ਆਪ’ ਸਰਕਾਰ ਦੌਰਾਨ ਜੇਲ੍ਹਾਂ ਵਿੱਚ ਕੀਤੀ ਗਈ ਸਖ਼ਤੀ ਦਾ ਵੀ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਜੇਲ੍ਹਾਂ 'ਚ ਨਿਗਰਾਨੀ ਵਧਾ ਦਿੱਤੀ ਗਈ ਹੈ ਵੀਆਈਪੀ ਬੈਰਕਾਂ ਦੀ ਵਿਵਸਥਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਤੇ ਹੁਣ ਉੱਥੇ ਪ੍ਰਸ਼ਾਸਨਿਕ ਬਲਾਕ ਬਣਾਏ ਜਾਣਗੇ।
ਇਸ ਦੇ ਨਾਲ ਹੀ ਮੰਤਰੀ ਵੱਲੋਂ ਮਾਈਨਿੰਗ ਸਬੰਧੀ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਸਭ ਤੋਂ ਵੱਡੇ ਕੇਂਦਰ ਮਾਈਨਿੰਗ ਵਿਭਾਗ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਅਸਥਾਨ ਸਮੇਤ ਹੋਰ ਸਥਾਨਾਂ ਨੂੰ ਮੁੜ ਸੁਰਜੀਤ ਕਰਨ ਦਾ ਵੀ ਦਾਅਵਾ ਕੀਤਾ।
ਸਰਕਾਰੀ ਕਰਮਚਾਰੀਆਂ ਨੂੰ ਜਲਦ ਮਿਲ ਸਕਦੀ ਖੁਸ਼ਖਬਰੀ! ਖਾਤਿਆਂ 'ਚ ਆਉਣਗੇ 1.50 ਲੱਖ ਰੁਪਏ, ਸਰਕਾਰ ਕਰ ਰਹੀ ਵਿਚਾਰ