Amrinder Singh Raja Warring: ਹਾਲ ਦੇ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ। ਇਸ ਵਾਰ ਪੰਜਾਬ ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਹੁਣ ਪੰਜਾਬ ਕਾਂਗਰਸ ਪਾਰਟੀ ਤੋਂ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲਿਆ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ।

 


 

ਜ਼ਿਕਰਯੋਗ ਹੈ ਕਿ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਸਨ ਦਰਸ਼ਨ ਸਿੰਘ ਬਰਾੜ, ਜਿਨ੍ਹਾਂ ਦੀ ਹੁਣ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਆਫੀਸ਼ੀਅਲ ਐਕਸ ਯਾਨੀਕਿ ਟਵਿੱਟਰ ਉੱਤੇ ਪੋਸਟ ਪਾ ਕੇ ਸਾਂਝੀ ਕੀਤੀ ਗਈ ਹੈ। 


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।