Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਅਜਨਾਲਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਕੋਰਟ ਵੱਲੋਂ 25 ਮਾਰਚ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਪੁਲਿਸ ਨੇ 7 ਦਿਨ ਦੇ ਰਿਮਾਂਡ ਦੀ ਮੰਗ..

Punjab News: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਇਨ੍ਹਾਂ ਨੂੰ ਲੈ ਕੇ ਅਜਨਾਲਾ ਦੀ ਅਦਾਲਤ ਵਿਚ ਪਹੁੰਚੀ ਤੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਵੱਲੋਂ ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਇਨ੍ਹਾਂ ਦਾ ਰਿਮਾਂਡ ਲੈਣ ਚ ਕਾਮਯਾਬ ਰਹੀ ਹੈ। ਪੁਲਿਸ ਨੂੰ 4 ਦਿਨ ਦਾ ਰਿਮਾਂਡ ਮਿਲ ਗਿਆ ਹੈ।
ਪੁਲਿਸ ਵੱਲੋਂ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 4 ਦਿਨ ਦਾ ਹੀ ਦਿੱਤਾ। ਹੁਣ ਪੁਲਿਸ ਨੂੰ 25 ਮਾਰਚ ਯਾਨੀਕਿ ਮੰਗਲਵਾਰ ਤੱਕ ਦਾ ਰਿਮਾਂਡ ਮਿਲਿਆ ਹੈ।
NSA ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ
ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਕਲਸੀ, ਭਗਵੰਤ ਸਿੰਘ ਉਰਫ਼ ਮੁੱਖ ਮੰਤਰੀ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਜਨਾਲਾ ਲਿਆਂਦਾ ਗਿਆ। ਉਨ੍ਹਾਂ ਦੀ ਪੇਸ਼ੀ ਦੇ ਮੱਦੇਨਜ਼ਰ ਅਜਨਾਲਾ ਅਦਾਲਤ ਦੇ ਬਾਹਰ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਸੀ। ਇਨ੍ਹਾਂ ਸਾਰਿਆਂ ਦੇ ਇੱਥੇ ਆਉਣ ਤੋਂ ਪਹਿਲਾਂ ਹੀ ਇਨ੍ਹਾਂ ਸਾਰਿਆਂ ਦੇ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ ਸਨ, ਪਰ ਫਿਲਹਾਲ ਕਿਸੇ ਨੂੰ ਵੀ ਉਨ੍ਹਾਂ ਦੇ ਕਰੀਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਦੱਸ ਦਈਏ ਕਿ ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਨਾਲ NSA ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ।
ਇਨ੍ਹਾਂ ਸਾਰਿਆਂ ਨੂੰ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਵਕੀਲਾਂ ਦੀ ਬਹਿਸ ਮਗਰੋਂ 4 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਅਦਾਲਤ ਵਿਚ ਪੇਸ਼ੀ ਮਗਰੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 7 ਮੁਲਜ਼ਮਾਂ ਦੇ ਖਿਲਾਫ਼ ਅਜਨਾਲਾ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਹ ਸਾਰੇ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
