Amritpal Singh: ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ, ਸਪੀਕਰ ਨੇ ਦਿੱਤੀ ਆਗਿਆ
Punjab News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਦਿੱਤੀ।
Amritpal Singh : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ (Amritpal Singh) ਸਹੁੰ ਚੁੱਕਣਗੇ। ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ 5 ਜੁਲਾਈ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਕੇ ਜਾਵੇਗੀ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।
ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਜੇਲ੍ਹ ਤੋਂ ਸਿੱਧਾ ਦਿੱਲੀ ਲੈ ਕੇ ਜਾਵੇਗੀ ਅਤੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਲੈ ਆਵੇਗੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾਵੇਗਾ।
ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ
ਪੰਜਾਬ ਸਰਕਾਰ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ, "ਅੰਮ੍ਰਿਤਪਾਲ ਲਈ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹ 5 ਜੁਲਾਈ ਨੂੰ ਸਹੁੰ ਚੁੱਕਣਗੇ ਅਤੇ ਬਾਅਦ 'ਚ ਡਿਬਰੂਗੜ੍ਹ ਜੇਲ੍ਹ ਵਿੱਚ ਵਾਪਸ ਲਿਜਾਇਆ ਜਾਵੇਗਾ।" ਭਾਵ ਅੰਮ੍ਰਿਤਪਾਲ ਫਿਲਹਾਲ ਜੇਲ 'ਚ ਹੀ ਰਹਿਣਗੇ''।
ਅੰਮ੍ਰਿਤਪਾਲ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਮੰਗਲਵਾਰ ਨੂੰ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਐਨਐਸਏ ਦੀ ਧਾਰਾ 15 ਤਹਿਤ 9 ਜੂਨ ਨੂੰ ਜੇਲ੍ਹ ਸੁਪਰਡੈਂਟ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ। ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੇ ਇਹ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ, ਜਿਸ ਨੇ ਇਸ ਨੂੰ ਸੂਬਾ ਸਰਕਾਰ ਦੇ ਮੁੱਖ ਦਫ਼ਤਰ ਨੂੰ ਭੇਜ ਦਿੱਤਾ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਸਪੀਕਰ ਨੂੰ ਬੇਨਤੀ ਕੀਤੀ ਕਿ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।