(Source: Poll of Polls)
ਬੋਨੀ ਅਜਨਾਲਾ ਨੂੰ ਧਮਕੀ ਦੇਣ ਦੇ ਮਾਮਲੇ 'ਚ ਪੁਲਿਸ ਨੂੰ ਮਿਲੇ ਠੋਸ ਸਬੂਤ, ਜਲਦ ਕੇਸ ਸੁਲਝਾਉਣ ਦਾ ਦਾਅਵਾ
ਅੰਮ੍ਰਿਤਸਰ: ਲਾਰੈਂਸ ਗਰੁੱਪ ਵੱਲੋਂ ਅਕਾਲੀ ਲੀਡਰ ਬੋਨੀ ਅਜਨਾਲਾ ਨੂੰ ਧਮਕੀ ਦਿੱਤੇ ਜਾਣ 'ਤੇ ਅੰਮ੍ਰਿਤਸਰ ਪੁਲਿਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਠੋਸ ਲੀਡ ਹਨ ਜਿਸ ਨਾਲ ਜਲਦ ਕੇਸ ਸੁਲਝਾ ਲਿਆ ਜਾਵੇਗਾ।
ਅੰਮ੍ਰਿਤਸਰ: ਲਾਰੈਂਸ ਗਰੁੱਪ ਵੱਲੋਂ ਅਕਾਲੀ ਲੀਡਰ ਬੋਨੀ ਅਜਨਾਲਾ ਨੂੰ ਧਮਕੀ ਦਿੱਤੇ ਜਾਣ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਠੋਸ ਲੀਡ ਹਨ ਜਿਸ ਨਾਲ ਜਲਦ ਕੇਸ ਸੁਲਝਾ ਲਿਆ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਬੋਨੀ ਅਜਨਾਲਾ ਤੋਂ ਇਲਾਵਾ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਵੀ ਧਮਕੀ ਦਿੱਤੀ ਗਈ ਹੈ ਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ।
ਅੰਮ੍ਰਿਤਸਰ ਪੁਲਿਸ ਇਸ ਮਾਮਲੇ ਹਾਲੇ ਜਿਆਦਾ ਕੁਝ ਦੱਸਣ ਨੂੰ ਤਿਆਰ ਨਹੀਂ ਪਰ ਪੁਲਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ 'ਚ ਪੁਲਿਸ ਵੱਲੋਂ ਛਾਪੇਮਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਠੋਸ ਸਬੂਤ ਮਿਲੇ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਆਦਾ ਜਾਣਕਾਰੀ ਦੱਸਣਾ ਇਸ ਵੇਲੇ ਜਾਂਚ ਨੂੰ ਪ੍ਰਭਾਵਤ ਕਰ ਸਕਦੀ ਹੈ।
ਮਾਮਲੇ ਦੀ ਜਾਂਚ ਦੀ ਅਗਵਾਈ ਕਰ ਰਹੇ ਏਡੀਸੀਪੀ-2 ਪ੍ਰਭਜੋਤ ਸਿੰਘ ਵਿਰਕ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਬੋਨੀ ਅਜਨਾਲਾ ਪਹਿਲਾਂ ਤੋਂ ਸੁਰੱਖਿਆ ਕਵਰ 'ਚ ਹਨ ਤੇ ਉਨ੍ਹਾਂ ਦੀ ਸੁਰੱਖਿਆ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।
ਸੂਤਰਾਂ ਮੁਤਾਬਕ ਗੈਂਗਸਟਰ ਵੱਲੋਂ ਜੋ ਖਾਤਾ ਨੰਬਰ ਪੈਸੇ ਭੇਜਣ ਲਈ ਦਿੱਤਾ ਗਿਆ ਸੀ, ਪੁਲਸ ਨੇ ਉਸ ਨੂੰ ਟਰੇਸ ਕਰ ਲਿਆ ਹੈ ਅਤੇ ਮਾਮਲੇ ਦੀ ਤਹਿ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।