Punjab News: ਗਦਈਪੁਰ ਨਹਿਰ ’ਚੋਂ 11 ਸਾਲਾ ਬੱਚੇ ਦੀ ਲਾਸ਼ ਬਰਾਮਦ ਹੋਈ ਹੈ। ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਇਲਾਕੇ ਦੇ ਵਿੱਚ ਵੀ ਸੋਗ ਦੀ ਲਹਿਰ ਫੈਲੀ ਪਈ ਹੈ।


ਨਹਿਰ ’ਚ ਨਹਾਉਣ ਲਈ ਦੋਸਤਾਂ ਨਾਲ ਨਿਕਲਿਆ ਸੀ


ਇਹ ਬੱਚਾ ਇਕ ਦਿਨ ਪਹਿਲਾਂ ਨਹਿਰ ’ਚ ਨਹਾਉਣ ਲਈ ਆਪਣੇ ਦੋਸਤਾਂ ਨਾਲ ਨਿਕਲਿਆ ਸੀ। ਜਦੋਂ ਬੱਚਾ ਘਰ ਨਹੀਂ ਪਰਤਿਆ ਤਾਂ ਬੱਚੇ ਦੇ ਰਿਸ਼ਤੇਦਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਪਰ ਕੋਈ ਸੁਰਾਗ ਨਹੀਂ ਮਿਲਿਆ। ਸੋਮਵਾਰ ਦੀ ਸਵੇਰ ਲੋਕਾਂ ਨੇ ਦੇਖਿਆ ਕਿ ਇਕ ਛੋਟੇ ਬੱਚੇ ਦੀ ਲਾਸ਼ ਗਦਈਪੁਰ ਨਹਿਰ ਦੇ ਉੱਪਰ ਤਰ ਰਹੀ ਹੈ। ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ 8 ਦੇ ਅਧੀਨ ਪੈਂਦੀ ਚੌਕੀ ਫੋਕਲ ਪੁਆਇੰਟ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਕੱਢਿਆ ਗਿਆ।


ਡਰ ਕਾਰਨ ਉਸ ਦੇ ਦੋਸਤਾਂ ਨੇ ਵੀ ਕਿਸੇ ਨੂੰ ਕੁਝ ਨਹੀਂ ਦੱਸਿਆ



ਮ੍ਰਿਤਕ ਬੱਚੇ ਦੀ ਪਛਾਣ ਅਜੇ ਚੌਹਾਨ ਪੁੱਤਰ ਰਾਜਾਰਾਮ ਵਾਸੀ ਬੁਲੰਦਪੁਰ ਵਜੋਂ ਹੋਈ ਹੈ। ਥਾਣਾ 8 ਦੇ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਹ ਬੱਚਾ ਇਕ ਦਿਨ ਪਹਿਲਾਂ ਹੀ ਗੁੰਮ ਹੋਇਆ ਸੀ, ਜੋ ਕਿ ਤੀਸਰੀ ਜਮਾਤ ਵਿਚ ਪੜ੍ਹਦਾ ਸੀ। ਉਨ੍ਹਾਂ ਦੱਸਿਆ ਕਿ ਤਿੰਨ-ਚਾਰ ਦੋਸਤ ਨਹਿਰ ’ਚ ਨਹਾਉਣ ਲਈ ਨਿਕਲੇ ਸਨ ਪਰ ਇਸੇ ਦੌਰਾਨ ਅਜੇ ਨਹਿਰ ’ਚ ਡੁੱਬ ਗਿਆ। ਡਰ ਕਾਰਨ ਉਸ ਦੇ ਦੋਸਤਾਂ ਨੇ ਵੀ ਕਿਸੇ ਨੂੰ ਕੁਝ ਨਹੀਂ ਦੱਸਿਆ।


ਪਰਿਵਾਰ ਵਾਲੇ ਕਤਲ ਦਾ ਇਲਜ਼ਾਮ ਲਗਾ ਰਹੇ ਨੇ


ਹਾਲਾਂਕਿ ਬੱਚੇ ਦੇ ਪਰਿਵਾਰ ਵਾਲੇ ਕਤਲ ਦਾ ਇਲਜ਼ਾਮ ਲਗਾ ਰਹੇ ਹਨ ਪਰ ਪੁਲਿਸ ਦਾ ਮੰਨਣਾ ਹੈ ਕਿ ਇਹ ਇਕ ਹਾਦਸਾ ਹੈ। ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ। ਜੇਕਰ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਦੋਸ਼ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਥਾਣਾ ਮਕਸੂਦਾਂ ’ਚ ਮ੍ਰਿਤਕ ਬੱਚੇ ਅਜੇ ਚੌਹਾਨ ਦੇ ਰਿਸ਼ਤੇਦਾਰਾਂ ਨੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।