Punjab News: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ 10 ਹੋਰ ਹੁਨਰ ਵਿਕਾਸ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਨਾਲ ਹਰ ਸਾਲ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਰਾਜ ਸਭਾ ਮੈਂਬਰ ਸਾਹਨੀ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਅੱਗੇ ਆਪਣੇ ਇੱਕ ਸਾਲ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੀਤਾ। 



ਉਨ੍ਹਾਂ ਕਿਹਾ ਕਿ ਪੰਜਾਬ ਦਾ ਪਹਿਲਾ ਹੁਨਰ ਵਿਕਾਸ ਕੇਂਦਰ ਅੰਮ੍ਰਿਤਸਰ ’ਚ ਸ਼ੁਰੂ ਹੋ ਚੁੱਕਾ ਹੈ। ਜਦੋਂਕਿ ਲੁਧਿਆਣਾ ਵਿੱਚ ਕੰਮ ਚੱਲ ਰਿਹਾ ਹੈ ਅਤੇ ਭਵਿੱਖ ’ਚ ਬਠਿੰਡਾ, ਪਟਿਆਲਾ, ਮੁਹਾਲੀ, ਜਲੰਧਰ, ਹੁਸ਼ਿਆਰਪੁਰ ਤੇ ਹੋਰਨਾਂ ਥਾਵਾਂ ’ਤੇ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਿਖਿਅਤ ਕਰਨ ਲਈ ‘ਸਿੱਖਿਆ ਲੰਗਰ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ। 


ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਮਨੁੱਖੀ ਤਸਕਰੀ ਵਿਰੋਧੀ ਮੁਹਿੰਮ ਚਲਾਈ ਹੈ। ਇਸ ਤਹਿਤ ਓਮਾਨ ਤੋਂ 50 ਤੋਂ ਵੱਧ ਪੰਜਾਬੀ ਔਰਤਾਂ, ਤੁਰਕੀ ਤੋਂ 17 ਲੜਕੇ ਤੇ ਲੀਬੀਆ ਤੋਂ 17 ਲੜਕਿਆਂ ਨੂੰ ਮਾਫੀਆ ਤੋਂ ਛੁਡਵਾਇਆ ਗਿਆ।



16 ਹਜ਼ਾਰ ਮੁਲਾਜ਼ਮਾਂ ਦੀ ਹੋਏਗੀ ਭਰਤੀ 
ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। 



ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।


ਹੋਰ ਪੜ੍ਹੋ :  ਵਿਜੀਲੈਂਸ ਦੇ ਹੱਥ ਵੱਡੀ ਸਫਲਤਾ, ਰਿਸ਼ਵਤ ਮਾਮਲੇ ’ਚ ਫਰਾਰ ਏਐੱਸਆਈ ਨੂੰ ਕੀਤਾ ਗ੍ਰਿਫਤਾਰ 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।