Punjab News: ਤਕਨੀਕੀ ਸਮੱਸਿਆ ਕਾਰਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਹੋਰ 2 ਯੂਨਿਟ ਬੰਦ
Electricity Problem: ਪਲਾਂਟ ਦੇ 6 ਨੰਬਰ ਯੂਨਿਟ ਪਿਛਲੇ ਲਗਪਗ ਚਾਰ ਦਿਨਾਂ ਤੋਂ ਬੁਆਇਲਰ ਲੀਕੇਜ ਦੀ ਸਮੱਸਿਆ ਕਾਰਨ ਪਹਿਲਾਂ ਹੀ ਬੰਦ ਪਿਆ ਹੋਣ ਕਾਰਨ ਥਰਮਲ ਪਲਾਂਟ ਦੇ ਇੰਜੀਨੀਅਰਾਂ ਨੁੰ ਭਾਜੜਾਂ ਪੈ ਗਈਆਂ।
Punjab News: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 2 ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਏ ਹਨ, ਜਦੋਂ ਕਿ ਇੱਕ ਯੂਨਿਟ 4 ਦਿਨਾਂ ਤੋਂ ਬੁਆਇਲਰ ਲੀਕੇਜ ਕਾਰਨ ਪਹਿਲਾਂ ਹੀ ਬੰਦ ਪਿਆ ਹੈ। ਪਲਾਂਟ ਦੇ ਤਿੰਨ ਯੂਨਿਟਾਂ ਦੇ ਬੰਦ ਹੋਣ ਨਾਲ 630 ਮੈਗਾਵਾਟ ਬਿਜਲੀ ਦਾ ਉਤਪਾਦਨ ਠੱਪ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਲੋਕਾਂ ਨੂੰ ਬਿਜਲੀ ਨੇ ਕਾਫੀ ਪ੍ਰੇਸ਼ਾਨ ਕੀਤਾ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ 11.30 ਵਜੇ ਸਟੇਸ਼ਨ ਫੇਲ੍ਹਰ ਕਾਰਨ 4 ਅਤੇ 5 ਨੰਬਰ ਯੂਨਿਟ ਟਰਿੱਪ ਕਰ ਗਏ।
ਪਲਾਂਟ ਦੇ 6 ਨੰਬਰ ਯੂਨਿਟ ਪਿਛਲੇ ਲਗਪਗ ਚਾਰ ਦਿਨਾਂ ਤੋਂ ਬੁਆਇਲਰ ਲੀਕੇਜ ਦੀ ਸਮੱਸਿਆ ਕਾਰਨ ਪਹਿਲਾਂ ਹੀ ਬੰਦ ਪਿਆ ਹੋਣ ਕਾਰਨ ਥਰਮਲ ਪਲਾਂਟ ਦੇ ਇੰਜੀਨੀਅਰਾਂ ਨੁੰ ਭਾਜੜਾਂ ਪੈ ਗਈਆਂ। ਇੰਜੀਨੀਅਰਾਂ ਦੀ ਟੀਮ ਤੁਰੰਤ ਯੂਨਿਟਾਂ ਦੀ ਮੁਰੰਮਤ ਵਿਚ ਜੁਟ ਗਈ ਤੇ ਬਾਅਦ ਦੁਪਹਿਰ ਤੱਕ 4 ਤੇ 5 ਨੰਬਰ ਯੂਨਿਟਾਂ ਨੂੰ ਮੁੜ ਚਾਲੂ ਕਰਕੇ ਬਾਅਦ ਦੁਪਹਿਰ ਬਿਜਲੀ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ।
ਭਾਰੀ ਗਰਮੀ ਅਤੇ ਝੋਨੇ ਦਾ ਸੀਜ਼ਨ ਹੋਣ ਕਾਰਨ
ਭਾਰੀ ਗਰਮੀ ਅਤੇ ਝੋਨੇ ਦਾ ਸੀਜ਼ਨ ਹੋਣ ਕਾਰਨ ਬਿਜਲੀ ਦੀ ਮੰਗ 14000 ਮੈਗਾਵਾਟ ਦਾ ਅੰਕੜਾ ਪਾਰ ਕਰ ਚੁੱਕੀ ਹੈ, ਜਿਸ ਕਾਰਨ ਯੂਨਿਟ ਬੰਦ ਹੋਣ ਕਾਰਨ ਥਰਮਲ ਪਲਾਂਟ ਦੇ ਇੰਜਨੀਅਰਾਂ ਨੂੰ ਭਾਜੜਾਂ ਪੈ ਗਈਆਂ ਹਨ ਅਤੇ ਇੰਜਨੀਅਰਾਂ ਦੀ ਟੀਮ ਯੂਨਿਟਾਂ ਨੂੰ ਦੁਬਾਰਾ ਚਾਲੂ ਕਰਨ ਵਿੱਚ ਜੁੱਟ ਗਈ ਹੈ। ਪਲਾਂਟ ਦੇ ਮੁੱਖ ਇੰਜਨੀਅਰ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਤਕਨੀਕੀ ਸਮੱਸਿਆ ਕਾਰਨ ਬੰਦ 4 ਨੰਬਰ ਅਤੇ 5 ਨੰਬਰ ਯੂਨਿਟਾਂ ਤੋਂ ਇਲਾਵਾ ਕੁੱਝ ਦਿਨ ਪਹਿਲਾਂ ਬੰਦ ਹੋਏ 6 ਨੰਬਰ ਯੂਨਿਟ ਦੀ ਵੀ ਮੁਰੰਮਤ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ