(Source: ECI/ABP News)
Punjab News: ਕੈਨੇਡਾ ਤੋਂ ਆਈ ਇੱਕ ਹੋਰ ਬੁਰੀ ਖ਼ਬਰ, PR ਹੋ ਕੇ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Punjab News: ਬਲਾਕ ਅਮਲੋਹ ਦੇ ਪਿੰਡ ਸਲਾਣੀ ਦੇ ਨੌਜਵਾਨ ਹਰਪ੍ਰੀਤ ਸਿੰਘ (31) ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
![Punjab News: ਕੈਨੇਡਾ ਤੋਂ ਆਈ ਇੱਕ ਹੋਰ ਬੁਰੀ ਖ਼ਬਰ, PR ਹੋ ਕੇ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ Punjab News: Another bad news from Canada, Punjabi man Canada PR died due to heart attack Punjab News: ਕੈਨੇਡਾ ਤੋਂ ਆਈ ਇੱਕ ਹੋਰ ਬੁਰੀ ਖ਼ਬਰ, PR ਹੋ ਕੇ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ](https://feeds.abplive.com/onecms/images/uploaded-images/2023/09/03/289fa1a573b2d0b36337ba1f2726a3991693701887312700_original.jpg?impolicy=abp_cdn&imwidth=1200&height=675)
Punjab News: ਕੈਨੇਡਾ ਤੋਂ ਇੱਕ ਵਾਰ ਫਿਰ ਮਾੜੀ ਖਬਰ ਆਈ ਹੈ। ਬਲਾਕ ਅਮਲੋਹ ਦੇ ਪਿੰਡ ਸਲਾਣੀ ਦੇ ਨੌਜਵਾਨ ਹਰਪ੍ਰੀਤ ਸਿੰਘ (31) ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਮੇਰਾ ਪੁੱਤ ਹਰਪ੍ਰੀਤ ਸਿੰਘ ਜੋ ਪੀ. ਐੱਚ. ਡੀ. (PHD) ਦੀ ਪੜ੍ਹਾਈ ਪੂਰੀ ਕਰਕੇ ਕੈਨੇਡਾ (ਐਲਬਰਟਾ) ਪੀ. ਆਰ. ਹੋ ਕੇ 22 ਜੂਨ 2023 ਨੂੰ ਗਿਆ ਸੀ।
ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਐਲਬਰਟਾ ’ਚ ਰਹਿ ਰਿਹਾ ਸੀ। ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ।
ਪਿਤਾ ਨੇ ਨਮ ਅੱਖਾਂ ਨਾਲ ਦੱਸਿਆ ਕਿ ਹਰਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਹਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਕਹਿਣਾ ਹੈ ਕਿ ਨੌਜਵਾਨ ਪੁੱਤ ਦੀ ਮੌਤ ਨਾਲ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਆ ਟੁੱਟਿਆ ਹੈ।
ਪਿੰਡ ਖਰੌੜੀ ਦੇ ਰਹਿਣ ਵਾਲੇ ਨੌਜਵਾਨ ਦੀ ਦੋ ਦਿਨ ਪਹਿਲਾਂ ਹੀ ਦਿਲ ਦਾ ਦੌਰਾ ਪੈਣ ਨਾਲ ਮੌਤ
ਦੱਸ ਦਈਏ ਦੋ ਦਿਨ ਪਹਿਲਾਂ ਹੀ ਪਿੰਡ ਖਰੌੜੀ ਦੇ ਰਹਿਣ ਵਾਲੇ 32 ਸਾਲਾਂ ਹਨਦੀਪ ਸਿੰਘ ਦੀ ਕੈਨੇਡਾ ਦੇ ਐਡਮਿੰਟਨ ’ਚ ਮੌਤ ਹੋਣ ਦਾ ਸਮਾਚਾਰ ਮਿਲਿਆ ਸੀ। ਮ੍ਰਿਤਕ ਦੇ ਪਿਤਾ ਹਰਭਿੰਦਰ ਸਿੰਘ ਖਰੌੜੀ ਨੇ ਦੱਸਿਆ ਕਿ ਕਰੀਬ 6 ਮਹੀਨੇ ਪਹਿਲਾਂ ਉਸ ਦਾ ਪੁੱਤਰ ਹਨਦੀਪ ਸਿੰਘ ਵਰਕ ਪਰਮਿਟ ’ਤੇ ਕੈਨੇਡਾ ਗਿਆ ਸੀ। ਵੀਰਵਾਰ ਰਾਤ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਹਨਦੀਪ ਸਿੰਘ ਵਿਆਹਿਆ ਹੋਇਆ ਸੀ, ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਕੈਨੇਡਾ ਤੋਂ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਕੈਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ
ਹਰ ਰੋਜ਼ ਅਸੀਂ ਸੁਣਦੇ ਹਾਂ ਕਿ ਦਿਲ ਦਾ ਦੌਰਾ ਪੈਣ ਨਾਲ ਕਿਸੇ ਦੀ ਮੌਤ ਹੋ ਗਈ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਦਿਲ ਦੇ ਦੌਰੇ ਦੇ ਮਾਮਲੇ ਵਧ ਰਹੇ ਹਨ। ਲੋਕ ਛੋਟੀ ਉਮਰ ਵਿੱਚ ਹੀ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਵਿਦੇਸ਼ ਗਏ ਪੰਜਾਬੀ ਨੌਜਵਾਨ ਵੀ ਹਾਰਟ ਅਟੈਕ ਦਾ ਸ਼ਿਕਾਰ ਹੋ ਰਹੇ ਹਨ। ਇਸ ਸਭ ਭੱਜ-ਦੌੜ ਦੀ ਜ਼ਿੰਦਗੀ ਤੇ ਤਣਾਅ ਕਰਕੇ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)