Holiday in Punjab: ਪੰਜਾਬ ਦੇ ਵਿੱਚ ਮਾਰਚ ਮਹੀਨੇ ਦੇ ਆਖੀਰ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਜਿਸ ਕਰਕੇ ਸਕੂਲ-ਕਾਲਜ ਅਤੇ ਕਈ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ 'ਚ ਇਸ ਮਹੀਨੇ ਦੇ ਅਖੀਰ 'ਚ ਫਿਰ 2 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਸੂਬਾ ਸਰਕਾਰ ਵੱਲੋਂ 31 ਮਾਰਚ ਦਿਨ ਸੋਮਵਾਰ ਨੂੰ ਛੁੱਟੀ ਐਲਾਨੀ ਗਈ ਹੈ। ਇਸ ਦਿਨ ਈਦ-ਉਲ-ਫਿਤਰ (Eid 2025) ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



31 ਮਾਰਚ ਦਿਨ ਸੋਮਵਾਰ ਨੂੰ ਸਕੂਲ, ਕਾਲਜ, ਦਫਤਰ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜੇਕਰ ਤੁਸੀਂ ਵੀ ਮਹੀਨੇ ਦੀ ਇਸ ਤਰੀਕ ਨੂੰ ਕੋਈ ਸਰਕਾਰੀ ਕੰਮ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦਫਤਰ ਬੰਦ ਮਿਲਣਗੇ। ਇਸ ਲਈ ਹੋ ਸਕਦੇ ਤਾਂ 31 ਮਾਰਚ ਤੋਂ ਪਹਿਲਾਂ ਹੀ ਆਪਣੇ ਸਰਕਾਰੀ ਕੰਮ ਨਿਬੇੜ ਲਓ, ਤਾਂ ਜੋ ਤੁਹਾਨੂੰ ਪ੍ਰੇਸ਼ਾਨੀ ਨਾ ਝਲਣੀ ਪਏ।



ਦੱਸਣਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ, ਜਦੋਂ ਕਿ 30 ਮਾਰਚ ਨੂੰ ਐਤਵਾਰ ਹੈ ਅਤੇ ਇਹ ਹਫ਼ਤਾਵਾਰੀ ਸਰਕਾਰੀ ਛੁੱਟੀ ਰਹੇਗੀ। ਇਸ ਤਰ੍ਹਾਂ ਦੋ ਦਿਨ ਛੁੱਟੀ ਰਹੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।