Bhai Gobind Singh Longowal: ਅਕਾਲੀ ਦਲ ਨੂੰ ਹੋਰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵੀ SGPC ਅੰਤਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਏ ਜਾਣ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। 


ਹੋਰ ਪੜ੍ਹੋ : ਕੋਰਟ ਦਾ ਸਖਤ ਫੈਸਲਾ! ਬਰਖਾਸਤ ਕਰਮਚਾਰੀ ਨਹੀਂ ਕਰ ਸਕਦੇ ਪੈਨਸ਼ਨ ਦੀ ਮੰਗ, ਪੰਜਾਬ ਦੇ ਇਸ ਸਰਕਾਰੀ ਮੁਲਾਜ਼ਮ ਦੀ ਪਟੀਸ਼ਨ ਖਾਰਜ


ਉਨ੍ਹਾਂ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਤੋਂ ਸਮੁੱਚਾ ਸਿੱਖ ਪੰਥ ਮਾਯੂਸ ਹੈ। ਮੈਂ ਵੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਰਹਿ ਚੁੱਕਾ ਹਾਂ ਅਤੇ ਅੰਤਰਿੰਗ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਦਾ ਮੇਰੇ 'ਤੇ ਵੀ ਡੂੰਘਾ ਪ੍ਰਭਾਵ ਪਿਆ ਹੈ ਅਤੇ ਮੈਂ ਇਸ ਫੈਸਲੇ ਦਾ ਵਿਰੋਧ ਕਰਦਾ ਹਾਂ। 



 


ਉਨ੍ਹਾਂ ਨੇ ਅੱਗੇ ਆਪਣੇ ਪੱਤਰ ਦੇ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੋਵੇਂ ਹੀ ਹਮੇਸ਼ਾ ਪੰਥਕ ਪ੍ਰੰਪਰਾਵਾਂ ਤੇ ਸਿਧਾਂਤਾਂ ਦੇ ਰਖਵਾਲੇ ਰਹੇ ਹਨ। ਪਰੰਤੂ ਮੌਜੂਦਾ ਸਮੇਂ ਦੋਵਾਂ ਸਿੱਖ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਪੰਥ ਮਾਯੂਸ ਹੈ। ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਬਾਰੇ ਲਏ ਗਏ ਫ਼ੈਸਲਿਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਐੱਸਜੀਪੀਸੀ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੈ। ਕਿਉਂਕਿ ਮੈਂ ਸਿੱਖ ਪ੍ਰਤੀਨਿਧ ਸੰਸਥਾ ਐੱਸਜੀਪੀਸੀ ਦੇ ਪ੍ਰਧਾਨ ਦੀ ਸੇਵਾ ਨਿਭਾ ਚੁੱਕਾ ਹਾਂ। ਇਸ ਲਈ ਇਸ ਘਟਨਾਕ੍ਰਮ ਦਾ ਮੇਰੇ ਮਨ 'ਤੇ ਗਹਿਰਾ ਅਸਰ ਹੈ। ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਸਿੰਘ ਸਾਹਿਬਾਨ ਬਾਰੇ ਲਏ ਗਏ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਾ ਹਾਂ। ਮੈਂ ਪੰਥ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਆਪਣਾ ਰਿਣ-ਮਾਤਰ ਯੋਗਦਾਨ ਦੇਣ ਲਈ ਵਚਨਬੱਧ ਹਾਂ ਤੇ ਰਹਾਂਗਾ।



ਹੋਰ ਪੜ੍ਹੋ : Champions Trophy 2025: ਭਾਰਤ ਦੀ ਜਿੱਤ ਨਾਲ ਰੋਹਿਤ ਸ਼ਰਮਾ ਦੇ ਨਾਂਅ ਦਰਜ ਹੋਇਆ ਇਤਿਹਾਸਕ ਵਰਲਡ ਰਿਕਾਰਡ, ਇਹ ਕਰਨ ਵਾਲੇ ਪਹਿਲੇ ਕਪਤਾਨ, ਧੋਨੀ-ਵਿਰਾਟ ਨੂੰ ਵੀ ਛੱਡਿਆ ਪਿੱਛੇ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉ