Punjab News: ਕੈਨੇਡਾ ਜਾ ਕੇ ਕੁੜੀ ਵੱਲੋਂ ਮੁਕਰਨ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਕੈਨੇਡਾ ਲੈ ਕੇ ਜਾਣ ਦੇ ਬਹਾਨੇ ਪਿੰਡ ਰੇੜਵਾਂ ਹਾਲ ਵਾਸੀ ਮਨਦੀਪ ਕੌਰ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਤੋਂ 16 ਲੱਖ ਰੁਪਏ ਹੜੱਪ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।



ਮੁੰਡੇ ਨੇ ਹੀ ਆਈਲੈਟਸ ਕਰਵਾਈ, ਕਾਲਜ ਦੀਆਂ ਫੀਸਾਂ ਭਰੀਆਂ


ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੀੜਤ ਨੌਜਵਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਕਿਹਾ ਹੈ ਕਿ ਉਸ ਦੀ ਕਥਿਤ ਦੋਸ਼ੀ ਮਨਦੀਪ ਕੌਰ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਮੈਂ ਮਨਦੀਪ ਕੌਰ ਨੂੰ ਆਪਣੇ ਖਰਚੇ ’ਤੇ ਆਈਲੈਟਸ ਕਰਵਾਇਆ ਅਤੇ ਕੈਨੇਡਾ ਜਾਣ ਤੋਂ ਬਾਅਦ ਉਸ ਦੀ ਕਾਲਜ ਦੀ ਫੀਸ ਵੀ ਭਰੀ ਸੀ।


ਕੈਨੇਡ ਤੋਂ ਵਾਪਸ ਆ ਕੇ ਮੁੰਡੇ ਨਾਲ ਕਰਵਾਇਆ ਵਿਆਹ


ਮੁੰਡੇ ਨੇ ਦੱਸਿਆ ਕਿ ਇਸ ਦੌਰਾਨ ਜਦੋਂ ਮਨਦੀਪ ਕੌਰ ਭਾਰਤ ਵਾਪਸ ਆਈ ਤਾਂ ਮੈਂ ਉਸ ਨਾਲ ਵਿਆਹ ਕਰਵਾ ਲਿਆ। ਮਨਦੀਪ ਕੌਰ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਜਲਦੀ ਹੀ ਉਸ ਨੂੰ ਕੈਨੇਡਾ ਬੁਲਾ ਲਵੇਗੀ। ਉਹ ਵਿਆਹ ਤੋਂ ਬਾਅਦ ਵਾਪਸ ਚਲੀ ਗਈ ਤੇ ਜਦੋਂ ਮੈਂ ਉਸ ਨੂੰ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਉਸ ਨੇ ਮੈਨੂੰ ਕਿਹਾ ਕਿ 35 ਲੱਖ ਰੁਪਏ ਦੇ ਦਿਓ।


ਉਸ ਤੋਂ ਬਾਅਦ ਹੀ ਉਹ ਕੈਨੇਡਾ ਬੁਲਾਏਗੀ ਅਤੇ ਉਸ ਨੇ ਮੇਰੀ ਫਾਈਲ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਮੇਰੀ ਪਤਨੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਦੂਜੇ ਪਾਸੇ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀ ਔਰਤ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।