Mansa News: ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖਾ ਲਿਆ ਹੈ। ਹਜ਼ਾਰਾਂ ਮੌਤਾਂ ਨਸ਼ਿਆਂ ਨਾਲ ਹੋਈਆਂ ਹਨ ਅਤੇ ਘਰ-ਘਰ ਸੱਥਰ ਵਿਛੇ ਹਨ। ਨਸ਼ੇ ਨੇ ਲੱਖਾਂ ਘਰਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਅਨੇਕਾਂ ਘਰਾਂ ਨੂੰ ਜਿੰਦਰੇ ਲਵਾ ਦਿੱਤੇ ਹਨ। ਨਸ਼ੇ ਵਾਲਾ ਤਾਂ ਮਰ ਜਾਂਦਾ ਹੈ ਪਰ ਪਿੱਛੇ ਉਹ ਆਪਣਿਆਂ ਨੂੰ ਰੋਂਦਾ ਕੁਰਲਾਉਂਦਾ ਛੱਡ ਦਿੰਦਾ ਹੈ। ਇੱਕ ਹੋਰ ਨਸ਼ੇ ਦੀ ਓਵਰਡੋਜ਼ ਦੇ ਨਾਲ ਇੱਕ ਘਰ ਦਾ ਚਿਰਾਗ ਬੁੱਝ ਗਿਆ ਹੈ। ਇਹ ਸਮਾਚਾਰ ਮਾਨਸਾ ਤੋਂ ਆਇਆ ਹੈ। 


ਮਾਨਸਾ ਦੀ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦਾ ਸੀ


30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਹ ਨੌਜਵਾਨ ਜੋ ਕਿ ਮਾਨਸਾ ਦੀ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦਾ ਸੀ। ਯੁੱਧਵੀਰ ਸਿੰਘ ਦੇ ਪਿਤਾ ਅਜਮੇਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਮਾਨਸਾ ਕਚਹਿਰੀ ਵਿਖੇ ਟਾਈਪਿਸਟ ਵਜੋਂ ਕੰਮ ਕਰਦਾ ਸੀ ਪਰ ਉਸ ਦੀ ਲਾਸ਼ ਜੋਗਾ ਵਿਖੇ ਇਕ ਸੁੰਨਸਾਨ ਥਾਂ ਤੋਂ ਮਿਲੀ ਹੈ ਅਤੇ ਮੌਕੇ ਤੋਂ ਇਕ ਟੀਕਾ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਯੁੱਧਵੀਰ ਸਿੰਘ ਨੂੰ ਕੁਝ ਸਮਾਂ ਪਹਿਲਾਂ ਇਕ ਨਸ਼ਾ ਛੁਡਾਊ ਸੈਂਟਰ ’ਚ ਇਲਾਜ ਲਈ ਦਾਖ਼ਲ ਵੀ ਕਰਵਾਇਆ ਸੀ।


ਹੋਰ ਪੜ੍ਹੋ: Punjab Cabinet Meeting: ਪੰਜਾਬ ਸਰਕਾਰ 14 ਹਜ਼ਾਰ ਅਧਿਆਪਕਾਂ ਨੂੰ ਕਰੇਗੀ ਪੱਕਾ, ਜਾਣੋ ਕੌਣ-ਕੌਣ ਹੋਣਗੇ ਸ਼ਾਮਲ


ਅਜਮੇਰ ਸਿੰਘ ਨੇ ਦੱਸਿਆ ਕਿ ਯੁੱਧਵੀਰ ਸਿੰਘ ਦੇ 2 ਸਾਲਾਂ ਦੀ ਕੁੜੀ ਤੇ 7 ਮਹੀਨਿਆਂ ਦਾ ਲੜਕਾ ਹੈ। ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਨਸ਼ੇ ਦੀ ਓਵਰਡੋਜ਼ ਦੀ ਭੇਟ ਚੁੱਕੇ ਹਨ। ਉੱਧਰ ਥਾਣਾ ਜੋਗਾ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਹੈ। ਉਹ ਇਸ ਬਾਰੇ ਪਤਾ ਕਰ ਕੇ ਕਾਰਵਾਈ ਅਮਲ ’ਚ ਲਿਆਉਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।