Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।



ਹੋਰ ਪੜ੍ਹੋ : ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ, ਬੀਬੀਆਂ ਨਾਲ ਕੀਤੀ ਮੁਲਾਕਾਤ


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ


ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ ‘ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ।


ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ ਕਾਬੂ


ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ASI ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।  ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ