Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲਿਆਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਵਿੱਚ ਬੱਸ ਸਟੈਂਡ ਬੰਦ ਰੱਖਣ ਦੀ ਗੱਲ ਚੱਲ ਰਹੀ ਹੈ। ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਕੀਤੀ।


ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਜੋ ਮੰਗਾਂ ਮੰਨੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਹਨਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧੇ ਸਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਵਰਕਸ਼ਾਪ ਦੇ ਹੁਨਰ, ਲਾਜ਼ਮੀ ਛੁੱਟੀਆਂ, ਕਰਮਚਾਰੀਆਂ ਨੂੰ ਈਐਸਆਈ ਲਾਭ ਪ੍ਰਦਾਨ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 24 ਫਰਵਰੀ ਨੂੰ ਪਟਿਆਲਾ ਦਾ ਬੱਸ ਸਟੈਂਡ ਅਤੇ ਮੁੱਖ ਚੌਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   



Read MOre: Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..

Read MOre: Punjab News: ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਖਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਝੱਲਣੀ ਪਏਗੀ ਵੱਡੀ ਮੁਸੀਬਤ; ਲੋਕਾਂ ਵਿਚਾਲੇ ਮੱਚੀ ਤਰਥੱਲੀ

Read MOre: Punjab News: ਪੰਜਾਬ 'ਚ ਵੱਡਾ Encounter, ਪੁਲਿਸ ਅਤੇ ਇਸ ਗੈਂਗ ਵਿਚਾਲੇ ਤਾੜ-ਤਾੜ ਚੱਲੀਆਂ ਗੋਲੀਆਂ