Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਬੁਰੀ ਖ਼ਬਰ, ਜਾਣੋ ਕਿਉਂ ਜਾਰੀ ਹੋਈ ਸਖਤ ਚੇਤਾਵਨੀ ?
Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਬਿਜਲੀ ਬਿੱਲਾਂ ਦੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੂਰੂ ਕਰ ਦਿੱਤੀ ਹੈ। ਜਿਹੜੇ ਖਪਤਕਾਰ ਲੰਬੇ ਸਮੇਂ ਤੋਂ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕਰ ਰਹੇ ਹਨ,

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਬਿਜਲੀ ਬਿੱਲਾਂ ਦੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੂਰੂ ਕਰ ਦਿੱਤੀ ਹੈ। ਜਿਹੜੇ ਖਪਤਕਾਰ ਲੰਬੇ ਸਮੇਂ ਤੋਂ ਆਪਣੇ ਬਿੱਲਾਂ ਦਾ ਭੁਗਤਾਨ ਨਹੀਂ ਕਰ ਰਹੇ ਹਨ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮੁੱਖ ਇੰਜੀਨੀਅਰ (ਦੱਖਣੀ ਜ਼ੋਨ, ਪਟਿਆਲਾ) ਆਰ. ਕੇ. ਮਿੱਤਲ ਨੇ ਕਿਹਾ ਕਿ ਬਿਜਲੀ ਬੋਰਡ ਨੇ ਸੂਬੇ ਭਰ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਹਨ, ਜੋ ਬਕਾਇਆ ਬਿੱਲਾਂ ਦੀ ਵਸੂਲੀ ਦੇ ਨਾਲ-ਨਾਲ ਗੈਰ-ਕਾਨੂੰਨੀ ਕੁਨੈਕਸ਼ਨਾਂ ਬਾਰੇ ਜਾਗਰੂਕਤਾ ਮੁਹਿੰਮਾਂ ਵੀ ਚਲਾ ਰਹੀਆਂ ਹਨ।
ਅਧਿਕਾਰੀ ਨੇ ਦੱਸਿਆ ਕਿ ਡਿਫਾਲਟਰ ਦੀ ਰਕਮ ਦੀ ਵਸੂਲੀ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ 4 ਡਿਵੀਜ਼ਨਾਂ (ਖਰੜ, ਸਮਰਾਲਾ, ਰੂਪਨਗਰ ਅਤੇ ਆਨੰਦਪੁਰ ਸਾਹਿਬ) ਦੇ ਅੰਦਰ ਕੁੱਲ 1210 ਕੁਨੈਕਸ਼ਨਾਂ ਤੱਕ ਪਹੁੰਚ ਕਰਕੇ 340 (ਬਕਾਇਆ ਭੁਗਤਾਨ) ਕੁਨੈਕਸ਼ਨ ਕੱਟਣ ਤੋਂ ਇਲਾਵਾ ਇਨ੍ਹਾਂ ਸਾਰੀਆਂ ਡਿਵੀਜ਼ਨਾਂ ਤੋਂ ਕੁੱਲ 2.47 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।
ਉਨ੍ਹਾਂ ਡਿਫਾਲਟਰ ਗਾਹਕਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਜਲਦੀ ਹੀ ਆਪਣੇ ਬਕਾਇਆ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਤਾਂ ਉਨ੍ਹਾਂ ਦੇ ਕੁਨੈਕਸ਼ਨ ਬਿਨਾਂ ਕਿਸੇ ਨੋਟਿਸ ਦੇ ਤੁਰੰਤ ਕੱਟ ਦਿੱਤੇ ਜਾਣਗੇ। ਅਧਿਕਾਰੀ ਨੇ ਲੋਕਾਂ ਨੂੰ ਸਮੇਂ ਸਿਰ ਬਿੱਲਾਂ ਦਾ ਭੁਗਤਾਨ ਕਰਕੇ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਗਾਹਕ ਨੂੰ ਬਿੱਲ ਦਾ ਭੁਗਤਾਨ ਕਰਨ ਵਿੱਚ ਕੋਈ ਮੁਸ਼ਕਲ ਆ ਰਹੀ ਹੈ, ਤਾਂ ਉਹ ਆਪਣੇ ਨਜ਼ਦੀਕੀ PSPCL ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ ਜਾਂ ਔਨਲਾਈਨ ਪਲੇਟਫਾਰਮ ਰਾਹੀਂ ਬਿੱਲ ਦਾ ਭੁਗਤਾਨ ਕਰ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab News: ਪੰਜਾਬ 'ਚ ਮੱਚੀ ਹਲਚਲ, ਗੋਲਡੀ ਬਰਾੜ ਦਾ ਸਾਥੀ ਗ੍ਰਿਫ਼ਤਾਰ; ਜਾਣੋ ਕਿਸ 'ਤੇ ਹਮਲੇ ਦੀ ਬਣਾ ਰਿਹਾ ਸੀ ਯੋਜਨਾ ? 12 ਕਾਰਤੂਸ ਬਰਾਮਦ
Read MOre: Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਦੀ ਲੱਗੀ ਮੌਜ, ਲੰਬਾ ਸਫਰ ਹੋਏਗਾ ਘੱਟ; ਜਾਣੋ ਕਿਵੇਂ...
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
