Punjab News: ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦਾ ਇਕਲੌਤਾ ਭਰਾ ਹਾਰਟ ਅਟੈਕ ਦਾ ਸ਼ਿਕਾਰ
Punjab News: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਪੰਜਾਬ ਦਾ ਇੱਕ ਹੋਰ ਨੌਜਵਾਨ ਹਾਰਟ ਅਟੈਕ ਦਾ ਸ਼ਿਕਾਰ ਹੋ ਗਿਆ ਹੈ। ਹਾਰਟ ਅਟੈਕ ਨਾਲ ਜਲੰਧਰ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਲੋਹੀਆਂ
Punjab News: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਪੰਜਾਬ ਦਾ ਇੱਕ ਹੋਰ ਨੌਜਵਾਨ ਹਾਰਟ ਅਟੈਕ ਦਾ ਸ਼ਿਕਾਰ ਹੋ ਗਿਆ ਹੈ। ਹਾਰਟ ਅਟੈਕ ਨਾਲ ਜਲੰਧਰ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਲੋਹੀਆਂ ਖਾਸ ਦੇ ਨਵਾਂ ਪਿੰਡ ਦੇ ਨਾਲ ਲੱਗਦੇ ਪਿੰਡ ਖੱਲੇਵਾਲ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਸੁੱਖਾ ਵਜੋਂ ਹੋਈ ਹੈ।
ਹਾਸਲ ਜਾਣਕਾਰੀ ਮੁਤਾਬਕ ਸੁਖਵਿੰਦਰ ਸੁੱਖਾ ਪਰਿਵਾਰ ਦਾ ਇਕਲੌਤਾ ਸਹਾਰਾ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸੁਖਵਿੰਦਰ ਸੁੱਖਾ ਦੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ ਕਿਉਂਕਿ ਉਹ ਆਪਣੇ ਪਿੰਡ ਤੇ ਆਸ-ਪਾਸ ਦੇ ਪਿੰਡਾਂ 'ਚ ਕਾਫੀ ਹਰਮਨ ਪਿਆਰਾ ਸੀ।
ਪਰਿਵਾਰ ਮੁਤਾਬਕ ਸੁਖਵਿੰਦਰ ਸੁੱਖਾ ਪਿਛਲੇ ਦੋ ਸਾਲਾਂ ਤੋਂ ਅਮਰੀਕਾ 'ਚ ਰਹਿ ਰਿਹਾ ਸੀ। ਸੁੱਖਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਡਰਾਈਵਰੀ ਕਰਕੇ ਆਪਣੇ ਪੂਰੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਬੀਤੇ ਦਿਨ ਦਿਲ ਦਾ ਦੌਰਾ ਪਿਆ। ਉਸ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੂੰ ਅਮਰੀਕਾ ਤੋਂ ਮਾਮਲੇ ਦੀ ਜਾਣਕਾਰੀ ਦਿੱਤੀ ਗਈ।
ਦੱਸ ਦਈਏ ਕਿ ਸੁਖਵਿੰਦਰ ਸ਼ਾਦੀਸ਼ੁਦਾ ਸੀ ਤੇ ਉਸ ਦੇ ਦੋ ਬੱਚੇ ਸਨ। ਸੁੱਖਾ ਦੋ ਭੈਣਾਂ ਦਾ ਭਰਾ ਸੀ। ਹੁਣ ਸੁੱਖਾ ਦੀ ਮੌਤ ਕਾਰਨ ਪਰਿਵਾਰ ਬਹੁਤ ਦੁਖੀ ਹੈ। ਪਰਿਵਾਰ ਨੇ ਲਾਸ਼ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਸੁੱਖਾ ਦਾ ਅੰਤਿਮ ਸੰਸਕਾਰ ਭਾਰਤ ਵਿੱਚ ਹੀ ਕੀਤਾ ਜਾਵੇਗਾ।