Punjab News: ਬਠਿੰਡਾ ਤੋਂ ਬੁਰੀ ਖਬਰ, ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਂਟ
Bathinda News: ਪੰਜਾਬ ਦੇ ਵਿੱਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਆਉਂਦਾ ਰਹਿੰਦਾ ਹੈ। ਤਾਜ਼ਾ ਮਾਮਲਾ ਬਠਿੰਡਾ ਤੋਂ ਆਇਆ ਹੈ।
Bathinda News: ਪੰਜਾਬ ਦੇ ਵਿੱਚ ਨਸ਼ੇ ਦਾ ਛੇਵਾਂ ਦਰਿਆ ਲਗਾਤਾਰ ਆਪਣਾ ਕਹਿਰ ਢਾਅ ਰਿਹਾ ਹੈ। ਨਸ਼ੇ ਦੀ ਓਵਰਡੋਜ਼ ਨੇ ਲਈ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ ਲੈ ਲਈ ਹੈ। ਇਹ ਮੰਦਭਾਗੀ ਖਬਰ ਬਠਿੰਡਾ ਤੋਂ ਆਈ ਹੈ। ਜਿੱਥੇ ਇੱਕ ਨੌਜਵਾਨ ਨਸ਼ੇ ਦੇ ਟੀਕੇ ਦੇ ਨਾਲ ਮ੍ਰਿਤਕ ਪਾਇਆ ਗਿਆ। ਜਦੋਂ ਇਸ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ।
ਅੱਜ ਫਿਰ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਬਠਿੰਡਾ ਦੇ ਬਾਦਲ ਰੋਡ ਓਵਰ ਬ੍ਰਿਜ ਨੇੜੇ ਇੱਕ ਨੌਜਵਾਨ ਦੀ ਬੇਹੋਸ਼ ਪਏ ਹੋਣ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਨੂੰ ਮਿਲੀ। ਜਦੋਂ ਸਹਾਰਾ ਜਨ ਸੇਵਾ ਦੇ ਵਰਕਰਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ, ਤਾਂ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਮੌਤ ਦੇ ਕਾਰਨਾਂ ਦਾ ਪਤਾ ਲਗਾ ਰਹੀ
ਮ੍ਰਿਤਕ ਨੌਜਵਾਨ ਦੀ ਪਹਿਚਾਣ ਗਜੇਂਦਰ ਕੁਮਾਰ ਵਾਸੀ ਲਾਲ ਸਿੰਘ ਬਸਤੀ ਦੱਸਿਆ ਜਾ ਰਿਹਾ ਹੈ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਦੁਆਰਾ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਪਰ ਮੁੱਢਲੇ ਹਾਲਾਤਾਂ ਤੋਂ ਇਹ ਲੱਗ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ।
ਉਧਰ ਦੂਸਰੇ ਪਾਸੇ ਸਹਾਰਾ ਜਨ ਸੇਵਾ ਦੇ ਵਰਕਰਾਂ ਦਾ ਕਹਿਣਾ ਹੈ ਕਿ ਸੂਚਨਾ ਮਿਲਣ ਤੇ ਉਹਨਾਂ ਵੱਲੋਂ ਤੁਰੰਤ ਮੌਕੇ 'ਤੇ ਜਾ ਕੇ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ ਉਹਨਾਂ ਕਿਹਾ ਕਿ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਫਿਲਹਾਲ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਮੁਰਦਾ ਘਰ ਵਿੱਚ ਰਖਵਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।