Punjab News: ਪੁਲਿਸ ਦੀ ਲਾਪ੍ਰਵਾਹੀ ਕਰਕੇ ਹਸਪਤਾਲ ਤੋਂ ਫਰਾਰ ਹੋਏ ਬੰਬੀਹਾ ਗਰੁੱਪ ਦੇ ਮੈਂਬਰ ਨੇ ਕੀਤਾ ਆਤਮ ਸਮਰਪਣ
ਪੁਲਿਸ ਦੀ ਅਣਗਹਿਲੀ ਕਾਰਨ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਫਰਾਰ ਹੋਏ ਬੰਬੀਹਾ ਗੈਂਗ ਦੇ ਮੈਂਬਰ....
Faridkot News: ਪੁਲਿਸ ਦੀ ਅਣਗਹਿਲੀ ਕਾਰਨ ਚਾਰ ਦਿਨ ਪਹਿਲਾਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਫਰਾਰ ਹੋਏ ਬੰਬੀਹਾ ਗੈਂਗ (Bambiha Gang) ਦੇ ਮੈਂਬਰ ਸੁਰਿੰਦਰਪਾਲ ਸਿੰਘ ਉਰਫ਼ ਬਿੱਲਾ ਬੁੱਧਵਾਰ ਸ਼ਾਮ ਨੂੰ ਆਪਣੇ ਆਪ ਹੀ ਪੁਲਿਸ ਦੇ ਸਾਹਮਣੇ ਪੇਸ਼ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਬਿੱਲਾ ਨੂੰ ਦੁਬਾਰਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
15 ਜੁਲਾਈ ਨੂੰ ਹੋਇਆ ਸੀ ਫਰਾਰ
ਜ਼ਿਕਰਯੋਗ ਹੈ ਕਿ 15 ਜੁਲਾਈ ਨੂੰ ਸਵੇਰੇ 4 ਵਜੇ ਦੇ ਕਰੀਬ ਬੰਬੀਹਾ ਗਿਰੋਹ ਦਾ ਮੈਂਬਰ ਸੁਰਿੰਦਰਪਾਲ ਸਿੰਘ ਬਿੱਲਾ ਸਥਾਨਕ ਹਸਪਤਾਲ ਵਿੱਚੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ। ਜ਼ਿਲ੍ਹਾ ਪੁਲਿਸ ਟੀਮ ਬਣਾ ਕੇ ਛਾਪੇ ਮਾਰੀ ਕਰਕੇ ਉਸ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਪੁਲਿਸ ਵੀ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਵਿੱਚ ਸੀ।
ਇਲਾਜ ਲਈ ਫਿਰ ਹਸਪਤਾਲ ਵਿੱਚ ਭਰਤੀ ਕਰਵਾਇਆ
ਪੁਲਿਸ ਵੱਲੋਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਕਿ ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸਦਾ ਇਲਾਜ ਜ਼ਰੂਰੀ ਹੈ ਅਤੇ ਇਲਾਜ ਨਾ ਹੋਣ ਦੀ ਸੂਰਤ ਵਿੱਚ ਉਸਦੀ ਲੱਤ ਕੱਟਣੀ ਪੈ ਸਕਦੀ ਹੈ। ਜਿਸ ਕਾਰਨ ਜਿਵੇਂ ਹੀ ਫਰਾਰ ਮੁਲਜ਼ਮ ਬਿੱਲਾ ਕੋਟਕਪੂਰਾ ਸਥਿਤ ਆਪਣੇ ਜਾਣਕਾਰ ਬਾਬਾ ਲਖਵੀਰ ਸਿੰਘ ਕੋਲ ਪੁੱਜਾ ਤਾਂ ਉਸ ਨੇ ਪਰਿਵਾਰ ਨਾਲ ਸੰਪਰਕ ਕਰਕੇ ਬੁੱਧਵਾਰ ਸ਼ਾਮ ਨੂੰ ਉਸ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਾਰ ਫਿਰ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।
ਬਿੱਲਾ ਨੂੰ CIA ਸਟਾਫ਼ ਨੇ 10 ਜੁਲਾਈ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ ਜਿਸ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸ ਕਰਕੇ ਇਲਾਜ ਲਈ ਹੀ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਰੱਖਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।