ਭਾਰਤ ਵਿੱਚ ਫੌਜੀ ਅਧਿਕਾਰੀ ਆਲਿਵ ਗਰੀਨ (ਫੌਜੀ ਰੰਗ) ਦੀ ਵਰਦੀ ਅਤੇ ਆਲਿਵ ਗਰੀਨ ਰੰਗ ਦੀਆਂ ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਦੇ ਹਨ। ਪਰ ਕੁਝ ਸਮਾਜ ਵਿਰੋਧੀ ਤੱਤ ਇਸੇ ਰੰਗ ਦੀ ਵਰਦੀ ਜਾਂ ਜੀਪਾਂ/ਵਾਹਨਾਂ ਦੀ ਵਰਤੋਂ ਕਰਕੇ ਕੋਈ ਗੈਰਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕਰ ਸਕਦੇ ਹਨ, ਜਿਸ ਨਾਲ ਅਮਨ-ਚੈਨ ਅਤੇ ਕਾਨੂੰਨ-ਵਿਵਸਥਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੈ ਕਿ ਆਮ ਲੋਕ ਆਲਿਵ ਗਰੀਨ ਰੰਗ ਦੀ ਵਰਤੋਂ ਤੁਰੰਤ ਬੰਦ ਕਰ ਦੇਣ।
ਇਸ ਸਬੰਧ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਹੁਕਮ ਜਾਰੀ ਕਰਕੇ ਆਮ ਲੋਕਾਂ ਵੱਲੋਂ ਆਲਿਵ ਗਰੀਨ ਰੰਗ ਦੀ ਵਰਦੀ, ਜੀਪ ਜਾਂ ਮੋਟਰ ਵਾਹਨਾਂ ਦੇ ਇਸਤੇਮਾਲ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸਿਰਫ ਆਮ ਜਨਤਾ ਲਈ ਹੋਵੇਗੀ, ਜਦਕਿ ਸੈਨਾ, ਅਰਧ-ਸੈਨਾ ਅਤੇ ਬੀ.ਐਸ.ਐਫ. ਦੇ ਕਰਮਚਾਰੀਆਂ ਨੂੰ ਇਸ ਤੋਂ ਛੋਟ ਮਿਲੇਗੀ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ 15 ਅਗਸਤ 2025 ਤੱਕ ਲਾਗੂ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।