ਪੜਚੋਲ ਕਰੋ

Punjab News: ਪੰਜਾਬ 'ਚ ਤੜਕ ਸਵੇਰੇ ਵੱਡਾ ਹਾਦਸਾ, ਇਮਾਰਤ ਢਹਿ-ਢੇਰੀ ਹੋਣ 'ਤੇ ਪਿਆ ਚੀਕ-ਚਿਹਾੜਾ; 3 ਲੋਕਾਂ ਦੀ ਮੌਤ 1 ਲਾਪਤਾ: ਜਾਣੋ ਕਿਵੇਂ ਵਾਪਰਿਆ ਹਾਦਸਾ?

Barnala News: ਬਰਨਾਲਾ ਵਿੱਚ ਅੱਜ ਸਵੇਰੇ (ਐਤਵਾਰ) ਇੱਕ ਘਰ ਢਹਿਣ ਕਾਰਨ 4 ਲੋਕ ਦੱਬ ਗਏ। ਉਨ੍ਹਾਂ ਵਿੱਚੋਂ ਤਿੰਨ ਨੂੰ ਮਲਬੇ ਤੋਂ ਬਚਾ ਲਿਆ ਗਿਆ ਅਤੇ ਹਸਪਤਾਲ ਪਹੁੰਚਣ 'ਤੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚੌਥੇ ਨੂੰ ਅਜੇ...

Barnala News: ਬਰਨਾਲਾ ਵਿੱਚ ਅੱਜ ਸਵੇਰੇ (ਐਤਵਾਰ) ਇੱਕ ਘਰ ਢਹਿਣ ਕਾਰਨ 4 ਲੋਕ ਦੱਬ ਗਏ। ਉਨ੍ਹਾਂ ਵਿੱਚੋਂ ਤਿੰਨ ਨੂੰ ਮਲਬੇ ਤੋਂ ਬਚਾ ਲਿਆ ਗਿਆ ਅਤੇ ਹਸਪਤਾਲ ਪਹੁੰਚਣ 'ਤੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚੌਥੇ ਨੂੰ ਅਜੇ ਤੱਕ ਬਾਹਰ ਨਹੀਂ ਕੱਢਿਆ ਗਿਆ ਹੈ। ਦੱਸ ਦੇਈਏ ਕਿ ਪਿੰਡ ਫਰਵਾਹੀ ਵਿਖੇ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਅੱਜ ਸਵੇਰੇ ਡਿੱਗ ਗਿਆ, ਜਿਸ ਕਾਰਨ 4 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਘਰ ਡਿੱਗਣ ਦੀ ਧਮਕ ਦੂਰ ਤੱਕ ਸੁਣਾਈ ਦਿੱਤੀ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਵੱਡੀ ਗਿਣਤੀ 'ਚ ਇਕੱਠੇ ਹੋ ਗਏ, ਜਿਨ੍ਹਾਂ ਗੁਰਦੁਆਰਾ ਸਾਹਿਬ ਅਤੇ ਡੇਰਾ ਬਾਬਾ ਥੰਮਣ ਸਿੰਘ ਵਿਖੇ ਇਸ ਘਟਨਾ ਦੀ ਅਨਾਊਂਸਮੈਂਟ ਕਰਵਾਈ ਤਾਂ ਜੋ ਫ਼ੌਰੀ ਮਦਦ ਬੁਲਾਈ ਜਾ ਸਕੇ। ਇਸ ਮਗਰੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ।

ਮੌਕੇ 'ਤੇ ਪੁੱਜੀ ਪੁਲਿਸ 

ਜਾਣਕਾਰੀ ਅਨੁਸਾਰ ਪਿੰਡ ਫਰਵਾਹੀ ਦੇ ਵਸਨੀਕ ਵਿਸਾਲ ਪੁੱਤਰ ਸਵ. ਜੀਵਨ ਕੁਮਾਰ ਦਾ ਪਿਛਲੇ ਕਾਫੀ ਦਿਨਾਂ ਤੋਂ ਜੈੱਕ ਨਾਲ ਘਰ ਉੱਚਾ ਚੁੱਕਿਆ ਜਾ ਰਿਹਾ ਸੀ, ਜਿਸ ਦਾ ਅੱਜ ਸਵੇਰੇ ਸਵਾ ਕੁ ਚਾਰ ਵਜੇ ਅਚਾਨਕ ਲੈਂਟਰ ਡਿੱਗ ਪਿਆ ਅਤੇ ਘਰ ਅੰਦਰ ਪਏ 4 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀ ਵੱਡੀ ਗਿਣਤੀ 'ਚ ਇਕੱਤਰ ਹੋ ਗਏ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਡਿਊਟੀ ਅਫ਼ਸਰ ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੀ ਮੌਕੇ 'ਤੇ ਪਹੁੰਚ ਗਏ।

ਉਨ੍ਹਾਂ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਕੰਮ ਸ਼ੁਰੂ ਕਰ ਦਿੱਤਾ। ਮਲਬੇ ਹੇਠਾਂ ਦੱਬੇ ਮਜ਼ਦੂਰਾਂ ਵਿੱਚੋਂ ਇੱਕ ਮਜ਼ਦੂਰ ਜ਼ਖ਼ਮੀ ਹਾਲਤ 'ਚ ਮਲਬੇ ਹੇਠੋਂ ਬਾਹਰ ਕੱਢਣ ਲਈ ਆਵਾਜ਼ ਲਗਾ ਰਿਹਾ ਸੀ। ਭਾਰੀ ਮੁਸ਼ੱਕਤ ਦੇ ਬਾਅਦ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਵੱਖ-ਵੱਖ ਐਂਬੂਲੈਂਸਾਂ ਰਾਹੀ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜੋ ਬੇਹੱਸੀ ਦੀ ਹਾਲਤ 'ਚ ਸਨ ਪਰ ਹਸਪਤਾਲ 'ਚ ਜਾ ਕੇ ਉਕਤ ਵਿਅਕਤੀਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਥੇ ਮਜ਼ਦੂਰ ਨੂੰ ਮਲਬੇ ਵਿੱਚੋਂ ਕੱਢਣ ਲੋਕਾਂ ਵੱਲੋਂ ਮਲਬਾ ਹਟਾਇਆ ਜਾ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget