ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਰੋਡ 'ਤੇ ਇੱਕ ਮੋਟਰਸਾਈਕਲ ਸਰਕਾਰੀ ਬੱਸ ਦੀ ਲਪੇਟ 'ਚ ਆ ਗਿਆ। ਹਾਦਸ ਨਾਲ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਨੇ ਇਸ ਮਗਰੋਂ ਬੱਸ ਚਾਲਕ ਖਿਲਾਫ ਗੁੱਸਾ ਜ਼ਾਹਰ ਕੀਤਾ।
ਮੌਕੇ 'ਕੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਸਰਕਾਰੀ ਬੱਸ ਕਾਫੀ ਤੇਜ਼ ਸੀ ਅਤੇ ਓਵਰ ਟੇਕ ਕਰਦੇ ਵਕਤ ਉਸਨੇ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ।ਉਨਹਾਂ ਦੱਸਿਆ ਕਿ ਹਾਦਸਾ ਬੇਹੱਦ ਦਰਦਨਾਕ ਸੀ ਜਿਸ ਕਾਰਨ ਮੋਟਰਸਾਈਕਲ ਸਵਾਰ ਦੋਨਾਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ।ਪੀਆਰਟੀਸੀ ਹੱਸ ਹੰਡਿਆਇਆ ਚੌਕ ਵੱਲੋਂ ਆ ਰਹੀ ਸੀ।ਬੱਸ ਨੇ ਓਵਰ ਟੇਕ ਕਰਦੇ ਹੋਏ ਪਿੱਛੋਂ ਦੀ ਟੱਕਰ ਮਾਰ ਦਿੱਤੀ।
ਟੱਕਰ ਕਾਰਨ ਦੋਨੋਂ ਨੌਜਵਾਨ ਬੱਸ ਦੇ ਹੇਠਾਂ ਬੁਰੀ ਤਰ੍ਹਾਂ ਕੁਚਲੇ ਗਏ।ਲੋਕਾਂ ਨੇ ਬੱਸ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।ਮੌਕੇ ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।ਬੱਸ ਚਾਲਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਏਗੀ।