Australia: ਇੱਕ ਵਾਰ ਫਿਰ ਤੋਂ ਵਿਦੇਸ਼ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੇ ਵਿੱਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਬਰਨਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (30) ਵਾਸੀ ਛਾਪਾ ਪਿੰਡ ਵਜੋਂ ਹੋਈ ਹੈ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਹਾਦਸਾ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ 'ਤੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਹ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ। ਮਨਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਆਸਟ੍ਰੇਲੀਆ ਲਈ ਰਵਾਨਾ ਹੋ ਗਏ ਹਨ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਿਓਲ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਨੌਕਰੀ ਕਰ ਰਿਹਾ ਸੀ। ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਹ ਇੱਕ ਬੱਚੇ ਦਾ ਪਿਤਾ ਸੀ। ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ 'ਤੇ ਪਤਾ ਲੱਗਾ। ਉਸ ਨੇ ਦੱਸਿਆ ਕਿ ਮਨਪ੍ਰੀਤ ਪਿਛਲੇ ਤਿੰਨ ਸਾਲਾਂ ਤੋਂ ਟਰਾਲਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੇ ਘਟਨਾ ਤੋਂ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਕੀਤੀ ਸੀ। ਘਟਨਾ ਤੋਂ ਬਾਅਦ ਮਨਪ੍ਰੀਤ ਦੀ ਮਾਂ ਅਤੇ ਪਿਤਾ ਆਸਟ੍ਰੇਲੀਆ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਹੁਤ ਹੀ ਨਿਮਾਣਾ ਜਿਹਾ ਮੁੰਡਾ ਸੀ, ਜੋ ਆਪਣੇ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਇੰਨਾ ਵੱਡਾ ਹਾਦਸਾ ਵਾਪਰ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।