ਮੋਗਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਬਟਾਲਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ।ਕਰੀਬ ਇਕ ਸਾਲ ਪਹਿਲਾਂ ਫਤਿਹਗੜ੍ਹ ਚੂੜੀਆਂ 'ਚ ਪ੍ਰਾਪਰਟੀ ਡੀਲਰ ਸਤਨਾਮ ਸਿੰਘ ਸੱਤੂ ਦਾ ਕਤਲ ਹੋਇਆ ਸੀ, ਜਿਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਵੀ ਕੁਝ ਦਿਨ ਪਹਿਲਾਂ ਬਟਾਲਾ ਲਿਆਂਦਾ ਗਿਆ ਸੀ। ਹੁਣ ਬਟਾਲਾ ਪੁਲਿਸ ਵੱਲੋਂ ਟ੍ਰਾਂਜ਼ਿਟ ਰਿਮਾਂਡ  'ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। 


ਦਸ ਦਈਏ ਕਿ ਇਸ ਤੋਂ ਪਹਿਲਾਂ ਮੋਗਾ ਪੁਲਿਸ ਵੱਲੋਂ 6 ਦਿਨਾਂ ਦੇ ਰਿਮਾਂਡ 'ਤੇ ਲੈ ਕੇ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਸੀ।