Punjab News: ਲੜਕੀ ਦੀ Friend Request ਆਏ ਤਾਂ ਹੋ ਜਾਓ ਸਾਵਧਾਨ! ਜਾਲ 'ਚ ਫਸ ਸਕਦੇ ਹੋ ਤੁਸੀਂ, ਪੁਲਿਸ ਨੇ ਵੀਡੀਓ ਜਾਰੀ ਕਰ ਕੇ ਦਿੱਤੀ ਚੇਤਾਵਨੀ, ਜਾਣੋ ਪੂਰਾ ਮਾਮਲਾ
Pathankot News: ਪਠਾਨਕੋਟ ਪੁਲਿਸ ਪ੍ਰਸ਼ਾਸਨ ਨੂੰ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਜਾਅਲੀ ਫੇਸਬੁੱਕ ਆਈਡੀ ਰਾਹੀਂ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਜਾ ਰਿਹਾ ਹੈ। ਨੌਜਵਾਨਾਂ ਨੂੰ ਅਸ਼ਲੀਲ ਹਰਕਤਾਂ ਕਰਨ ਲਈ ਉਕਸਾਇਆ ਜਾ ਰਿਹਾ ਹੈ।
Punjab News: ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਓ ਅਤੇ ਹੋਰ ਕਈ ਤਰ੍ਹਾਂ ਦੇ ਜਾਲ ਵਿੱਚ ਫਸਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਦੀ ਪਠਾਨਕੋਟ ਪੁਲਿਸ ਨੇ ਇਸ ਸਬੰਧੀ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ 8 ਅਜਿਹੇ ਫਰਜ਼ੀ ਸੋਸ਼ਲ ਮੀਡੀਆ ਅਕਾਊਂਟਸ ਦਾ ਪਤਾ ਲਗਾਇਆ ਹੈ ਜੋ ਲੜਕੀਆਂ ਦੇ ਨਾਮ 'ਤੇ ਚੱਲ ਰਹੇ ਹਨ। ਪਠਾਨਕੋਟ ਪੁਲਿਸ ਪ੍ਰਸ਼ਾਸਨ ਨੇ ਇੱਕ ਸੂਚੀ ਜਾਰੀ ਕਰਕੇ ਇਨ੍ਹਾਂ ਲੋਕਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਦੁਸ਼ਮਣ ਸੋਸ਼ਲ ਮੀਡੀਆ ਰਾਹੀਂ ਭਾਰਤੀ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੇ ਹਨ।
ਲੜਕੀ ਦੀ Friend Request ਆਏ ਤਾਂ ਹੋ ਜਾਓ ਸਾਵਧਾਨ
ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ, ਜੇ ਕਿਸੇ ਲੜਕੀ ਵੱਲੋਂ ਫਰੈਂਡ ਰਿਕਵੈਸਟ (Friend Request) ਆਉਂਦੀ ਹੈ ਤਾਂ ਧਿਆਨ ਰੱਖੋ। ਜ਼ਰੂਰੀ ਨਹੀਂ ਕਿ ਜਿਸ ਵਿਅਕਤੀ ਨੇ ਫਰੈਂਡ ਰਿਕਵੈਸਟ (Friend Request) ਭੇਜੀ ਹੈ, ਉਹ ਕੁੜੀ ਹੀ ਹੋਵੇ, ਉਹ ਦੇਸ਼ ਦੀ ਦੁਸ਼ਮਣ ਵੀ ਹੋ ਸਕਦੀ ਹੈ। ਦੱਸ ਦਈਏ ਕਿ ਪਠਾਨਕੋਟ ਜ਼ਿਲ੍ਹੇ ਦਾ ਕਈ ਕਿਲੋਮੀਟਰ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਜਿਸ ਕਾਰਨ ਸਰਹੱਦੀ ਖੇਤਰ ਦੇ ਨੌਜਵਾਨ ਆਸਾਨੀ ਨਾਲ ਇਨ੍ਹਾਂ ਦੇ ਜਾਲ ਵਿੱਚ ਫਸ ਜਾਂਦੇ ਹਨ। ਅਜਿਹੇ ਸੋਸ਼ਲ ਮੀਡੀਆ ਖਾਤਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
🚨 SSP Pathankot Police raises awareness about the honey trap tactic. Stay vigilant and protect yourself from potential risks. 🚫 #CyberSafety #SecurityAwareness pic.twitter.com/S8mZmmgFPC
— Pathankot Police (@PathankotPolice) September 1, 2023
ਕੁੜੀਆਂ ਨੌਜਵਾਨਾਂ ਨੂੰ ਅਸ਼ਲੀਲਤਾ ਲਈ ਉਕਸਾਉਂਦੀਆਂ
ਐਸਐਸਪੀ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਫੇਸਬੁੱਕ ਦੇ ਨਾਲ-ਨਾਲ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲੜਕੀਆਂ ਦੀਆਂ ਫੋਟੋਆਂ ਅਤੇ ਨਾਮ ਲਿਖ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਨੌਜਵਾਨਾਂ ਅਤੇ ਬੱਚਿਆਂ ਨੂੰ ਫਸਾ ਕੇ ਪਹਿਲਾਂ ਚੈਟਿੰਗ ਰਾਹੀਂ ਮਾਮਲਾ ਅੱਗੇ ਵਧਾਇਆ ਜਾਂਦਾ ਹੈ ਅਤੇ ਫਿਰ ਵੀਡੀਓ ਕਾਲ ਕੀਤੀ ਜਾਂਦੀ ਹੈ। ਵੀਡੀਓ ਕਾਲ ਦੌਰਾਨ ਪਤਾ ਨਹੀਂ ਲੱਗਦਾ ਕਿ ਸਕਰੀਨ ਰਿਕਾਰਡ ਹੋ ਰਹੀ ਹੈ, ਫਿਰ ਨੌਜਵਾਨਾਂ ਨੂੰ ਬਲੈਕਮੇਲ ਕੀਤਾ ਜਾਂਦਾ ਹੈ।
ਵੀਡੀਓ ਕਾਲ ਦੌਰਾਨ ਨਜ਼ਰ ਆਈ ਲੜਕੀ ਨੌਜਵਾਨਾਂ ਨੂੰ ਅਸ਼ਲੀਲ ਹਰਕਤਾਂ ਕਰਨ ਲਈ ਉਕਸਾਉਂਦੀ ਹੈ। ਫਿਰ ਉਨ੍ਹਾਂ ਦੇ ਚੁੰਗਲ ਵਿੱਚ ਆ ਕੇ ਪੈਸੇ ਦੀ ਮੰਗ ਕੀਤੀ ਜਾਂਦੀ ਹੈ। ਬਲੈਕਮੇਲਿੰਗ ਦਾ ਸ਼ਿਕਾਰ ਹੋਏ ਨੌਜਵਾਨ ਬਦਨਾਮੀ ਦੇ ਡਰੋਂ ਪੈਸੇ ਦੇ ਦਿੰਦੇ ਹਨ ਅਤੇ ਪੁਲਿਸ ਨੂੰ ਸ਼ਿਕਾਇਤ ਵੀ ਨਹੀਂ ਕਰਦੇ। ਪੁਲਿਸ ਨੇ ਅਜਿਹੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।