ਪੜਚੋਲ ਕਰੋ
Advertisement
Punjab News: ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
Punjab News: ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ
Punjab News: ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ.. ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ..।
ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ..
— Bhagwant Mann (@BhagwantMann) October 7, 2022
ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..
ਦੱਸ ਦੇਈਏ ਕਿ ਅਧਿਆਪਕ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਲਦੀ ਹੀ 8,736 ਰੈਗੂਲਰ ਅਧਿਆਪਕ ਹੋਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਦੌਰਾਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5,442 ਸਿੱਖਿਆ ਪ੍ਰੋਵਾਈਡਰ, 1,130 ਸੰਮਲਿਤ ਸਿੱਖਿਆ ਵਲੰਟੀਅਰਾਂ ਨੂੰ ਸਿੱਧਾ ਪੱਕਿਆਂ ਕੀਤਾ ਜਾਵੇਗਾ। ਇਨ੍ਹਾਂ ਤੋਂ ਇਲਾਵਾ ਪਾਰਦਰਸ਼ੀ ਨੀਤੀ ਤਹਿਤ ਆਏ 1639 ਅਧਿਆਪਕਾਂ ਅਤੇ ਬੋਰਡ ਅਧੀਨ ਆਉਂਦੇ 525 ਅਧਿਆਪਕਾਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਇਸ ਦੇ ਇਲਾਵਾ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਸਵਰਗੀ ਮਾਸਟਰ ਮਹਿੰਦਰ ਸਿੰਘ ਜੀ ਦਾ ਸਪੁੱਤਰ ਹਾਂ। 6ਵੀਂ ਤੋਂ 8ਵੀਂ ਤੱਕ ਮੈਂ ਉਸੇ ਸਕੂਲ ਵਿੱਚ ਪੜ੍ਹਿਆ ,ਜਿੱਥੇ ਮੇਰੇ ਪਿਤਾ ਜੀ ਹੈੱਡਮਾਸਟਰ ਸਨ। ਅਧਿਆਪਕਾਂ ਲਈ ਇਹ ਬਹੁਤ ਮੁਸ਼ਕਿਲ ਹੈ ਕਿਉਂਕਿ ਉਨ੍ਹਾਂ ਦੀ ਡਿਊਟੀ ਕਦੇ ਵੋਟਿੰਗ ਵਿੱਚ ਲਗਾਈ ਜਾਂਦੀ ਹੈ, ਕਦੇ ਕੋਰੋਨਾ ਅਤੇ ਕਦੇ ਕਿਤੇ। ਮਾਨ ਨੇ ਕਿਹਾ ਕਿ ਮੈਂ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਅਤੇ ਕਾਲਜ ਤੱਕ ਦੇ ਸਾਰੇ ਅਧਿਆਪਕਾਂ ਨੂੰ ਜਾਣਦਾ ਹਾਂ। ਜਿੱਥੇ ਵੀ ਉਹ ਮਿਲਦੇ ਹਨ, ਮੈਂ ਉਸ ਦੇ ਪੈਰ ਛੂਹ ਲੈਂਦਾ ਹਾਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement