Punjab 'ਚ AAP ਦੀ ਵੱਡੀ ਸੌਗਾਤ, 400 ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ
ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਜਿਨ੍ਹਾਂ ਦੀ ਹੁਣ ਗਿਣਤੀ ਵੱਧ ਕੇ 500 ਹੋ ਗਈ ਹੈ।
Amritsar News : ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਜਿਨ੍ਹਾਂ ਦੀ ਹੁਣ ਗਿਣਤੀ ਵੱਧ ਕੇ 500 ਹੋ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਸਾਲ 2022 ਵਿੱਚ 15 ਅਗਸਤ ਨੂੰ ਪਹਿਲੇ ਪੜਾਅ ਵਿੱਚ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਸੀ।
ਇਸ ਦੌਰਾਨ 117 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਕਰਦਿਆਂ 400 ਹੋਰ ਨਵੇਂ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 500 ਹੋ ਜਾਵੇਗੀ। ਅਰਵਿੰਦ ਕੇਜਰੀਵਾਲ ਦੁਪਹਿਰ 12:30 ਵਜੇ ਅੰਮ੍ਰਿਤਸਰ ਪਹੁੰਚੇ। ਜਿੱਥੇ ਉਹ ਖੁਦ ਪੁਤਲੀਘਰ ਇਲਾਕੇ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਕੀਤਾ।
ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕੀਤਾ ਸੀ ਵਾਅਦਾ
ਆਮ ਆਦਮੀ ਪਾਰਟੀ ਦੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਇੱਕ ਸਾਲ ਦੇ ਅੰਦਰ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਗਈ ਸੀ। ਇਸ ਗਾਰੰਟੀ ਨੂੰ ਪੂਰਾ ਕਰਦੇ ਹੋਏ, ਸਾਲ 2022 ਵਿੱਚ 15 ਅਗਸਤ ਨੂੰ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 400 ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਮੁਹੱਲਾ ਕਲੀਨਿਕ ਇਕੱਲੇ ਅੰਮ੍ਰਿਤਸਰ ਵਿੱਚ ਖੁੱਲ੍ਹਣ ਵਾਲੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ’ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਕਲੀਨਿਕਾਂ ਨੂੰ ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ, ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਮੁਰੰਮਤ 'ਤੇ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ।
10 ਲੱਖ ਲੋਕਾਂ ਨੇ ਸਿਹਤ ਲਾਭ ਲਿਆ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਦਾ ਕਹਿਣਾ ਹੈ ਕਿ 15 ਅਗਸਤ, 2022 ਤੋਂ ਹੁਣ ਤੱਕ 100 ਆਮ ਆਦਮੀ ਕਲੀਨਿਕਾਂ ਵਿੱਚ 10 ਲੱਖ ਮਰੀਜ਼ਾਂ ਨੇ ਸਿਹਤ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਹਰੇਕ ਕਲੀਨਿਕ 'ਤੇ ਖਰਚ ਕੀਤੇ ਗਏ 25 ਲੱਖ ਰੁਪਏ
ਪੰਜਾਬ 'ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ 'ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਜਿਨ੍ਹਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ 'ਤੇ ਖਰਚ ਕੀਤਾ ਜਾ ਰਿਹਾ ਹੈ।