Punjab News: ਹਿਮਾਚਲ 'ਚ ਹੋਈ ਭਾਰੀ ਬਾਰਿਸ਼ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੌਂਗ ਅਤੇ ਭਾਖੜਾ ਡੈਮਾਂ ਤੋਂ ਪਾਣੀ ਛੱਡਣ ਤੋਂ ਬਾਅਦ ਪੰਜਾਬ ਦੇ ਕਈ ਪਿੰਡਾਂ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਅੱਜ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1677.70 ਫੁੱਟ ਤੱਕ ਪਹੁੰਚ ਗਿਆ, ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 76898 ਕਿਊਸਿਕ ਰਿਕਾਰਡ ਕੀਤਾ ਗਿਆ ਹੈ। ਜਦੋਂ ਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ।


ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਅਤੇ ਸਤਲੁਜ ਦਰਿਆ 'ਚ ਛੱਡਿਆ ਗਿਆ ਪਾਣੀ


ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਜਦੋਂ ਕਿ ਨੰਗਲ ਡੈਮ ਤੋਂ 69900 ਕਿਊਸਿਕ ਪਾਣੀ ਸਤਲੁਜ ਦਰਿਆ ਵਿੱਚ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਭਾਖੜਾ ਡੈਮ 1680, ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਹੈ। 



ਨੀਵੇਂ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ
ਪੌਂਗ ਡੈਮ ਤੋਂ ਪਾਣੀ ਛੱਡਣ ਦੇ ਫੈਸਲੇ ਤੋਂ ਬਾਅਦ, ਪੰਜਾਬ ਸਰਕਾਰ ਨੇ ਸੋਮਵਾਰ ਨੂੰ ਜਾਰੀ ਇੱਕ ਐਡਵਾਈਜ਼ਰੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਿਆਸ ਦਰਿਆ ਦੇ ਨੇੜੇ ਨਾ ਜਾਣ ਲਈ ਕਿਹਾ ਹੈ। ਸਤਲੁਜ 'ਤੇ ਭਾਖੜਾ ਡੈਮ ਅਤੇ ਬਿਆਸ ਦਰਿਆ (ਦੋਵੇਂ ਹਿਮਾਚਲ ਪ੍ਰਦੇਸ਼ ਵਿੱਚ) 'ਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਸਬੰਧਤ ਖੇਤਰਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਵੱਧ ਰਿਹਾ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਹੁਸ਼ਿਆਰਪੁਰ, ਤਲਵਾੜਾ, ਹਾਜੀਪੁਰ ਅਤੇ ਮੁਕੇਰੀਆਂ ਪਿੰਡਾਂ ਦੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਨੇੜੇ ਨੀਵੇਂ ਇਲਾਕਿਆਂ ਦੇ ਪਿੰਡਾਂ ਅਤੇ ਖੇਤਾਂ ਅਤੇ ਕੁਝ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ।


ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਬੈਂਸ ਨੇ ਕਿਹਾ ਕਿ ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਕੁਝ ਪਿੰਡ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।