Punjab News: ਪੰਜਾਬ ਦੇ ਇੱਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਦਾ ਡਰ ਸਤਾਉਣ ਲੱਗਿਆ ਹੈ। ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਜਿਸ  'ਚ ਉਹਨਾਂ ਵੱਲੋਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਜਾਂਚ ਲਈ ਬੁਲਾਉਣ  'ਤੇ ਸੱਤ ਦਿਨ ਦਾ ਅਗਾਊਂ ਨੋਟਿਸ ਜਾਰੀ ਕਰਨ ਲਈ  ਕਿਹਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਕਰੋਨਾ ਸਮੇਂ ਦੌਰਾਨ ਕਣਕ ਅਤੇ ਝੋਨੇ ਦੀ ਫਸਲ ਦੀ ਸਟੋਰੇਜ ਲਈ ਲੇਬਰ ਅਤੇ ਟਰਾਂਸਪੋਰਟ ਟੈਂਡਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ 'ਚ 2000 ਕਰੋੜ ਦਾ ਘਪਲਾ ਹੋਣ ਦੀ ਸੰਭਾਵਨਾ ਹੈ।