Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦਾ ਤਬਾਦਲਾ ਕੀਤਾ ਗਿਆ ਹੈ।

Punjab News: ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦੇ ਵੱਖ-ਵੱਖ ਵਿਭਾਗਾਂ ਦੇ ਵਿੱਤ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ (Punjab Government) ਵਲੋਂ ਵੱਖ-ਵੱਖ ਵਿਭਾਗਾਂ 'ਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ 'ਚ ਧਰਮਿੰਦਰਜੀਤ ਸਿੰਘ, ਕੁਲਵੰਤ ਸਿੰਘ, ਹਰਕੰਵਲਪ੍ਰੀਤਪਾਲ ਸਿੰਘ, ਜਗਦੀਸ਼ ਸਿੰਘ ਅਤੇ ਜਗਸ਼ੀਰ ਸਿੰਘ ਸ਼ਾਮਲ ਹਨ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਪੁਲਿਸ ਮਹਿਕਮੇ ਦੇ ਵਿੱਚ ਕੀਤੇ ਗਏ ਵੱਡੇ ਫੇਰਬਦਲ
ਹਾਲ ਦੇ ਵਿੱਚ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ। 9 ਜ਼ਿਲ੍ਹਿਆਂ ਦੇ SSP ਬਦਲੇ ਗਏ ਹਨ। ਇਸ ਤੋਂ ਇਲਾਵਾ 21 ਪੁਲਿਸ ਮੁਲਾਜ਼ਮਾਂ ਦਾ ਤਬਾਦਲ ਕੀਤਾ ਹੈ। ਗੁਰਮੀਤ ਸਿੰਘ ਚੌਹਾਨ ਨੂੰ ਐਸਐਸਪੀ ਫਿਰੋਜ਼ਪੁਰ, ਅਖਿਲ ਚੌਧਰੀ ਨੂੰ ਐਸਐਸਪੀ ਮੁਕਤਸਰ ਸਾਹਿਬ, ਸੰਦੀਪ ਕੁਮਾਰ ਮਲਿਕ ਨੂੰ ਐਸ.ਐਸ.ਪੀ. ਹੁਸ਼ਿਆਰਪੁਰ, ਅੰਕੁਰ ਗੁਪਤਾ ਨੂੰ ਐਸ.ਐਸ.ਪੀ .ਲੁਧਿਆਣਾ, ਸ਼ੁਭਮ ਅਗਰਵਾਲ ਨੂੰ ਐਸ.ਐਸ.ਪੀ .ਫਤਿਹਗੜ੍ਹ ਸਾਹਿਬ, ਮਨਿੰਦਰ ਸਿੰਘ ਨੂੰ ਐਸ.ਐਸ.ਪੀ .ਦਿਹਾਤੀ ਅੰਮ੍ਰਿਤਸਰ, ਮੁਹੰਮਦ ਸਰਫਾਜ਼ ਨੂੰ ਐਸ.ਐਸ.ਪੀ ਬਰਨਾਲਾ, ਜੋਤੀ ਯਾਦਵ ਨੂੰ ਐਸ.ਐਸ.ਪੀ. ਖੰਨਾ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੀਆਈਜੀ ਪਰਸੋਨਲ ਅਲਕਾ ਮੀਣਾ ਨੂੰ ਡੀਆਈਜੀ (ਐਡਮਿਨਸਟ੍ਰੇਸ਼ਨ) ਦਾ ਵਾਧੂ ਚਾਰਜ ਦਿੱਤਾ। ਇਸੇ ਦੌਰਾਨ ਪੁਲਿਸ ਦੇ 4 ਡੀਐਸਪੀਜ਼ ਦੇ ਤਬਾਦਲੇ ਵੀ ਕੀਤੇ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
