Punjab News: ਸੂਬਾ ਸਰਕਾਰ ਵੱਲੋਂ ਵੱਡਾ ਐਕਸ਼ਨ, ਫਿਰ ਤੋਂ 2 DC ਸਣੇ 5 IAS ਤੇ 1 PCS ਦਾ ਤਬਾਦਲਾ
ਪੰਜਾਬ ਸਰਕਾਰ ਵੱਲੋਂ ਪੁਲਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਫਿਰ 2 ਡਿਪਟੀ ਕਮਿਸ਼ਨਰ ਸਮੇਤ 5 IAS ਅਤੇ 1 PCS ਦਾ ਤਬਾਦਲਾ ਕੀਤਾ ਗਿਆ ਹੈ।

Punjab News: ਪੰਜਾਬ ਸਰਕਾਰ ਵੱਲੋਂ ਪੁਲਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਫਿਰ 2 ਡਿਪਟੀ ਕਮਿਸ਼ਨਰ ਸਮੇਤ 5 IAS ਅਤੇ 1 PCS ਦਾ ਤਬਾਦਲਾ ਕੀਤਾ ਗਿਆ ਹੈ। ਟ੍ਰਾਂਸਫਰ ਦੀ ਕਾਪੀ ਵੀ ਬਕਾਇਦਾ ਜਾਰੀ ਕਰ ਦਿੱਤੀ ਹੈ। ਹੁਕਮਾਂ ਅਨੁਸਾਰ ਵਿਸ਼ੇਸ਼ ਸਾਰੰਗਲ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਦਾ ਵਾਧੂ ਚਾਰਜ, ਸੰਦੀਪ ਕੁਮਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਅਤੇ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ, ਖਾਣਾ ਅਤੇ ਭੂ-ਵਿਗਿਆਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਹੋਰ ਪੜ੍ਹੋ : ਨੇਪਾਲ 'ਚ 6.1 ਤੀਬਰਤਾ ਦਾ ਭਿਆਨਕ ਭੂਚਾਲ, ਪਟਨਾ ਤੱਕ ਕੰਬੀ ਧਰਤੀ, ਜਾਣੋ ਤਾਜ਼ਾ ਹਾਲਾਤ
ਜਾਣੋ ਕੌਣ ਲਏਗਾ ਕਿਸ ਦੀ ਥਾਂ
- ਵਿਸ਼ੇਸ਼ ਸਾਰੰਗਲ, ਆਈ. ਏ. ਐੱਸ (2013)– ਡਿਪਟੀ ਕਮਿਸ਼ਨਰ, ਮੋਗਾ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (GMADA), SAS ਨਗਰ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ ਕੁਮਾਰ, ਆਈ. ਏ. ਐੱਸ. ਦੀ ਥਾਂ ਲੈਣਗੇ।
- ਸੰਦੀਪ ਕੁਮਾਰ, ਆਈ. ਏ. ਐੱਸ (2015)– ਵਧੀਕ ਰਜਿਸਟਰਾਰ (ਪ੍ਰਸ਼ਾਸਨ), ਸਹਿਕਾਰੀ ਸਭਾਵਾਂ, ਪੰਜਾਬ ਨੂੰ ਮੁੱਖ ਪ੍ਰਸ਼ਾਸਕ, ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਿਟੀ, ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਉਹ ਹਰਪ੍ਰੀਤ ਸਿੰਘ, ਆਈ. ਏ. ਐੱਸ. ਦੀ ਥਾਂ ਲੈਣਗੇ।
- ਅਭਿਜੀਤ ਕਪਲਿਸ਼, ਆਈ. ਏ. ਐੱਸ (2015) – ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ 'ਤੇ ਬਰਕਰਾਰ ਰੱਖਦੇ ਹੋਏ, ਡਾਇਰੈਕਟਰ-ਖਾਣਾ ਅਤੇ ਭੂ-ਵਿਗਿਆਨ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
- ਸਾਗਰ ਸੇਤੀਆ, ਆਈ. ਏ. ਐੱਸ (2017)– ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਵਧੀਕ ਸਕੱਤਰ ਨੂੰ ਡਿਪਟੀ ਕਮਿਸ਼ਨਰ, ਮੋਗਾ ਨਿਯੁਕਤ ਕੀਤਾ ਗਿਆ ਹੈ। ਉਹ ਵਿਸ਼ੇਸ਼ ਸਾਰੰਗਲ, ਆਈਏਐਸ ਦੀ ਥਾਂ ਲੈਣਗੇ।
ਓਜਸਵੀ, ਆਈ. ਏ. ਐੱਸ (2020) – ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫਰੀਦਕੋਟ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ, ਲੁਧਿਆਣਾ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਵਿਨੀਤ ਕੁਮਾਰ, ਪੀਸੀਐਸ ਦੀ ਥਾਂ ਲੈਣਗੇ।
ਅਮਰਿੰਦਰ ਸਿੰਘ ਮੱਲ੍ਹੀ, ਪੀ. ਸੀ. ਐੱਸ. (2016) – ਡਿਪਟੀ ਸੈਕਟਰੀ, ਜਸਟਿਸ ਨੂੰ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਐੱਸ. ਏ. ਐੱਸ. ਨਗਰ ਦਾ ਵਧੀਕ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਹ ਅਮਰਿੰਦਰ ਸਿੰਘ ਟਿਵਾਣਾ, ਪੀ. ਸੀ. ਐੱਸ. ਦੀ ਥਾਂ ਲੈਣਗੇ।
ਸਰਕਾਰ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਇਸ ਵੇਲੇ ਕੋਈ ਸਟੇਸ਼ਨ ਨਹੀਂ ਦਿੱਤਾ ਗਿਆ ਹੈ, ਉਹ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਰਿਪੋਰਟ ਕਰਨ। ਉਨ੍ਹਾਂ ਦੇ ਤਬਾਦਲਿਆਂ ਦੇ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਸਬੰਧਤ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਖਾਲੀ ਅਸਾਮੀਆਂ ਦਾ ਚਾਰਜ ਸੰਭਾਲਣ ਲਈ ਅੰਦਰੂਨੀ ਪ੍ਰਬੰਧ ਕੀਤੇ ਜਾਣ।
ਸੂਬਾ ਸਰਕਾਰ ਇਸ ਮਹੀਨੇ ਦੇ ਅੰਦਰ ਵੱਖ-ਵੱਖ ਵਿਭਾਗਾਂ ਦੇ ਵਿੱਚ ਵੱਡੇ ਫੇਰ ਬਦਲ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
