Punjab News: ਪੰਜਾਬ ਪੁਲਿਸ ਦੇ SI ਦੀ ਗੱਡੀ 'ਤੇ IED ਲਗਾਉਣ ਦੇ ਮਾਮਲੇ 'ਚ ਵੱਡੀ ਕਾਰਵਾਈ
ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਦਿਲਬਾਗ ਸਿੰਘ ਅੱਤਵਾਦ ਖਿਲਾਫ ਲੜਾਈ 'ਚ ਕਾਫੀ ਸਰਗਰਮ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਇਸੇ ਲਈ ਉਸ 'ਤੇ ਹਮਲੇ ਦੀ ਸਾਜ਼ਿਸ਼ ਰਚੀ ਗਈ ਸੀ।
Punjab Joint Operation: ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਏਟੀਐਸ ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਵਿੱਚ ਆਈਈਡੀ ਬੰਬ ਲਗਾਉਣ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਰਜਿੰਦਰ ਨੂੰ ਸਾਂਝੇ ਅਪਰੇਸ਼ਨ ਤਹਿਤ ਮਹਾਰਾਸ਼ਟਰ ਦੇ ਸ਼ਿਰਡੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਦੋ ਹੋਰ ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਦਿੱਲੀ ਏਅਰਪੋਰਟ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਦਿੱਲੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਅੰਮ੍ਰਿਤਸਰ ਲੈ ਕੇ ਆਈ।ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਰਾਤ ਪੰਜਾਬ ਦੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਸੀ ਬਲਾਕ ਵਿੱਚ ਐਸਆਈ ਦਿਲਬਾਗ ਦੀ ਕਾਰ ਹੇਠਾਂ ਬੰਬ ਰੱਖਣ ਦੀ ਸਾਜ਼ਿਸ਼ ਰਚੀ ਗਈ ਸੀ।
ਦਿਲਬਾਗ ਸਿੰਘ ਨੂੰ ਕਿਉਂ ਬਣਾਇਆ ਨਿਸ਼ਾਨਾ?
ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਦਿਲਬਾਗ ਸਿੰਘ ਅੱਤਵਾਦ ਖਿਲਾਫ ਲੜਾਈ 'ਚ ਕਾਫੀ ਸਰਗਰਮ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਇਸੇ ਲਈ ਉਸ 'ਤੇ ਹਮਲੇ ਦੀ ਸਾਜ਼ਿਸ਼ ਰਚੀ ਗਈ ਸੀ। ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਉਂਦੇ ਹਨ ਅਤੇ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਹਰੇ ਰੰਗ ਦੀ ਬੋਲੈਰੋ ਕਾਰ ਹੇਠਾਂ ਧਮਾਕਾਖੇਜ਼ ਸਮੱਗਰੀ ਰੱਖ ਦਿੰਦੇ ਹਨ।
ਦਿਲਬਾਗ ਸਿੰਘ ਨੂੰ ਧਮਕੀਆਂ ਮਿਲੀਆਂ ਸਨ
ਇਸ ਘਟਨਾ ਤੋਂ ਪਹਿਲਾਂ ਵੀ ਦਿਲਬਾਗ ਸਿੰਘ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਦੀ ਸੂਚਨਾ ਉਸ ਨੇ ਪਹਿਲਾਂ ਹੀ ਪੁਲੀਸ ਨੂੰ ਦੇ ਦਿੱਤੀ ਸੀ। ਦਿਲਬਾਗ ਸਿੰਘ ਨੇ ਖੁਦ ਦੱਸਿਆ ਕਿ ਉਸ ਨੇ ਪੰਜਾਬ ਵਿਚ ਅੱਤਵਾਦ ਵਿਰੁੱਧ ਕਾਫੀ ਕੰਮ ਕੀਤਾ ਹੈ ਅਤੇ ਉਸ ਨੂੰ 5 ਜੂਨ ਨੂੰ ਧਮਕੀ ਮਿਲੀ ਸੀ, ਜਿਸ ਵਿਚ ਦਲ ਖਾਲਸਾ ਦਾ ਜ਼ਿਕਰ ਕੀਤਾ ਗਿਆ ਸੀ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : Asia Cup 2022: ਪਾਕਿਸਤਾਨ ਨੂੰ ਵੱਡਾ ਝਟਕਾ, ਸ਼ਾਹੀਨ ਅਫਰੀਦੀ ਏਸ਼ੀਆ ਕੱਪ ਤੇ ਇੰਗਲੈਂਡ ਸੀਰੀਜ਼ ਤੋਂ ਬਾਹਰ