Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ! ਇਹ ਵਾਲੇ ਲੋਕਾਂ ਨੂੰ ਦਿੱਤਾ ਹੋਲੀ ਦਾ ਤੋਹਫ਼ਾ
ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਦੱਸਿਆ ਹੈ ਕਿ ਪਿਛਲੀਆਂ 4 ਉਦਯੋਗਕਾਰੀ ਮੀਟਿੰਗਾਂ ‘ਚ PSI, ECI ਅਤੇ ਪਲਾਟਾਂ ਨੂੰ ਲੈ ਕੇ OTS ਸਕੀਮ ਸਭ ਤੋਂ ਵੱਡਾ ਮੁੱਦਾ ਰਿਹਾ। 10 ਦਿਨ ਪਹਿਲਾਂ ਕੈਬਨਿਟ ਮੀਟਿੰਗ ‘ਚ OTS ਸਕੀਮ ਨੂੰ ਮਨਜ਼ੂਰੀ ਦੇ ਦਿੱਤੀ

ਹੋਲੀ ਮੌਕੇ ਪੰਜਾਬ ਸਰਕਾਰ ਵੱਲੋਂ ਉਦਯੋਗਕਾਰਾਂ ਨੂੰ ਖੁਸ਼ ਕਰ ਦਿੱਤਾ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ ਕਿ ਹੋਲੀ ‘ਤੇ ਪੰਜਾਬ ਸਰਕਾਰ ਦਾ ਉਦਯੋਗਕਾਰਾਂ ਨੂੰ ਖਾਸ ਤੋਹਫ਼ਾ ਦਿੰਦੇ ਹੋਏ OTS ਸਕੀਮ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ-ਪਿਛਲੀਆਂ 4 ਉਦਯੋਗਕਾਰੀ ਮੀਟਿੰਗਾਂ ‘ਚ PSI, ECI ਅਤੇ ਪਲਾਟਾਂ ਨੂੰ ਲੈ ਕੇ OTS ਸਕੀਮ ਸਭ ਤੋਂ ਵੱਡਾ ਮੁੱਦਾ ਰਿਹਾ। 10 ਦਿਨ ਪਹਿਲਾਂ ਕੈਬਨਿਟ ਮੀਟਿੰਗ ‘ਚ OTS ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਹੁਣ ਕੈਬਨਿਟ ਮੀਟਿੰਗ ਤੋਂ ਸਿਰਫ 10 ਦਿਨਾਂ ‘ਚ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਤਿਹਾਸ ‘ਚ ਪਹਿਲੀ ਵਾਰ, ਆਮ ਆਦਮੀ ਪਾਰਟੀ ਸਰਕਾਰ ਨੇ 10 ਦਿਨਾਂ ‘ਚ ਨੋਟੀਫਿਕੇਸ਼ਨ ਕੀਤਾ ਜਾਰੀ ਕਰ ਦਿੱਤਾ ਹੈ।
30-40 ਸਾਲ ਤੋਂ ਲਟਕੇ ਹੋਏ ਮਾਮਲਿਆਂ ਨੂੰ ਡਿਮਾਂਡ ਲੈਟਰ ਰਾਹੀਂ ਨਿਪਟਾਇਆ ਜਾਵੇਗਾ, ਸਰਕਾਰ ਜ਼ਰੂਰੀ ਦਸਤਾਵੇਜ਼ਾਂ ਦੇ ਨਾਲ ਪਲਾਟ ਆਪਣੇ ਨਾਮ ਕਰਵਾਏਗੀ। ਉਨ੍ਹਾਂ ਨੇ ਦੱਸਿਆ ਹੈ ਕਿ ਸਰਕਾਰੀ ਅਧਿਕਾਰੀ ਤੁਹਾਡੇ ਕੋਲ ਆਪ ਹੀ ਆਉਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਹੋਲੀ ਸੁਰੱਖਿਅਤ ਢੰਗ ਨਾਲ ਖੇਡਣ ਦੀ ਅਪੀਲ ਵੀ ਕੀਤੀ ਹੈ।
ਦੱਸ ਦਈਏ ਇਸ ਮਹੀਨੇ ਦੀ 3 ਮਾਰਚ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਸੀ। ਜਿਸ ਵਿੱਚ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਅਹਿਮ ਫੈਸਲਾ ਲਿਆ ਗਿਆ ਸੀ। ਜਿਸ ਵਿੱਚ ਦੋ ਵਨ ਟਾਈਮ ਸੈਟਲਮੈਂਟ (OTS) ਸਕੀਮਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਪਹਿਲੀ ਸਕੀਮ ਲੈਂਡ ਇਨਹਾਂਸਮੈਂਟ ਸਕੀਮ ਹੈ, ਜਿਸ ਦੇ ਤਹਿਤ ਉਦਯੋਗਪਤੀਆਂ ਨੂੰ 8% ਸਾਦੇ ਵਿਆਜ ਨਾਲ ਆਪਣੇ ਬਕਾਏ ਦਾ ਭੁਗਤਾਨ ਕਰਨਾ ਹੋਵੇਗਾ। ਇਸ ਸਕੀਮ ਵਿੱਚ ਮਿਸ਼ਰਿਤ ਵਿਆਜ ਅਤੇ ਜੁਰਮਾਨਾ ਮੁਆਫ਼ ਕਰ ਦਿੱਤਾ ਗਿਆ ਹੈ।
ਦੂਜੀ ਸਕੀਮ ਮੂਲ ਰਕਮ ਨਾਲ ਜੁੜੀ OTS ਸਕੀਮ ਹੈ, ਜਿਸ ਵਿੱਚ 8% ਵਿਆਜ ਵੀ ਦੇਣਾ ਪਵੇਗਾ। ਲੋਕਾਂ ਦੀ ਸਹੂਲਤ ਲਈ ਦੋ ਮਦਦ ਕਾਊਂਟਰ ਵੀ ਸਥਾਪਤ ਕੀਤੇ ਜਾਣਗੇ। ਦੋਵੇਂ ਯੋਜਨਾਵਾਂ 31 ਦਸੰਬਰ ਤੱਕ ਲਾਗੂ ਰਹਿਣਗੀਆਂ ਅਤੇ ਇਨ੍ਹਾਂ ਤੋਂ ਘੱਟੋ-ਘੱਟ 4,000 ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















