Punjab News: ਭਲਕੇ ਪੰਜਾਬੀਆਂ ਲਈ ਵੱਡਾ ਐਲਾਨ! CM ਮਾਨ ਨੇ ਬੁਲਾਈ ਕੈਬਨਿਟ ਮੀਟਿੰਗ
ਭਲਕੇ ਪੰਜਾਬ ਦੇ ਲਈ ਅਹਿਮ ਦਿਨ ਹੋਏਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜੂਨ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਰਿਹਾਇਸ਼ 'ਤੇ ਹੋਣ ਦੀ ਸੰਭਾਵਨਾ ਹੈ।

Punjab Cabinet Meeting: 26 ਜੂਨ ਨੂੰ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਹੋ ਸਕਦਾ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜੂਨ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਰਿਹਾਇਸ਼ 'ਤੇ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ।
ਇਸ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਫੈਸਲਿਆਂ 'ਤੇ ਚਰਚਾ ਹੋ ਸਕਦੀ ਹੈ। ਉਮੀਦ ਹੈ ਕਿ ਮੀਟਿੰਗ 'ਚ ਲੋਕਾਂ ਦੇ ਹਿੱਤ ਵਿਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਹੋਣ ਵਾਲੇ ਇਸ ਸੰਭਾਵਿਤ ਐਲਾਨ ਨੂੰ ਲੈ ਕੇ ਲੋਕਾਂ ਵਿਚ ਉਮੀਦਾਂ ਬਣੀ ਹੋਈਆਂ ਹਨ।
ਕੈਬਨਿਟ 'ਚ ਹੋਏਗਾ ਵੱਡਾ ਫੇਰਬਦਲ
ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉੱਥੇ ਹੀ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਨੇ ਰਾਜਪਾਲ ਅੱਗੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (AAP) ਦੇ ਦਫ਼ਤਰ ਲਈ ਜਗ੍ਹਾ ਦੇਣ ਦੀ ਮੰਗ ਵੀ ਰੱਖੀ।
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਕੁਝ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਉਨ੍ਹਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















