ਪੜਚੋਲ ਕਰੋ

Punjab News: ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬੀਆਂ ਨੂੰ ਵੱਡਾ ਝਟਕਾ! ਅੱਜ ਤੋਂ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ ਬੱਸਾਂ, ਜਾਣੋ ਵਜ੍ਹਾ

ਵਿਦਿਆਰਥੀ ਤੇ ਜਿਹੜੇ ਲੋਕ ਕੰਮ ਕਾਜ ਉੱਤੇ ਜਾਣ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਰਦੇ ਹਨ, ਉਹ ਧਿਆਨ ਦੇਣ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਰੋਡਵੇਜ਼, ਪਨਬਸ ਤੇ PRTC ਕਾਂਟ੍ਰੈਕਟ ਵਰਕਰਜ਼ ਯੂਨੀਅਨ ਨੇ...

ਪੰਜਾਬ ਵਿੱਚ 14 ਅਗਸਤ ਯਾਨੀਕਿ ਅੱਜ ਤੋਂ ਸਰਕਾਰੀ ਬੱਸਾਂ ਦੀ ਪੂਰੀ ਹੜਤਾਲ ਸ਼ੁਰੂ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕਾਂਟ੍ਰੈਕਟ ਵਰਕਰਜ਼ ਯੂਨੀਅਨ ਨੇ ਅਨਿਸ਼ਚਿਤ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ — ਪ੍ਰਾਈਵੇਟ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖਤਮ ਕਰਨਾ ਅਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨਾ — ਬਾਰੇ ਹੁਣ ਤੱਕ ਕੋਈ ਪੱਕਾ ਫ਼ੈਸਲਾ ਜਾਂ ਲਿਖਤੀ ਭਰੋਸਾ ਨਹੀਂ ਦਿੱਤਾ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ 15 ਅਗਸਤ ਨੂੰ ਜਿੱਥੇ ਵੀ ਮੁੱਖ ਮੰਤਰੀ ਜਾਂ ਕੈਬਨਿਟ ਮੰਤਰੀ ਝੰਡਾ ਫਹਿਰਾਉਣਗੇ, ਉੱਥੇ ਉਹ ਕਾਲੇ ਕੱਪੜੇ ਪਾ ਕੇ ਵਿਰੋਧ ਕਰਨਗੇ। ਇਹ ਹੜਤਾਲ ਪੀ.ਆਰ.ਟੀ.ਸੀ. ਦੀਆਂ ਉਹਨਾਂ ਸੈਂਕੜਿਆਂ ਬੱਸਾਂ ਨੂੰ ਪ੍ਰਭਾਵਿਤ ਕਰੇਗੀ, ਜੋ ਰੋਜ਼ਾਨਾ ਪੰਜਾਬ ਨਾਲ ਨਾਲ ਹੋਰ ਰਾਜਾਂ ਵਿੱਚ ਵੀ ਚੱਲਦੀਆਂ ਹਨ।

ਅਨਿਸ਼ਚਿਤ ਸਮੇਂ ਲਈ ਹੜਤਾਲ ਦਾ ਐਲਾਨ

ਪੰਜਾਬ ਰੋਡਵੇਜ਼, ਪੰਬਸ ਅਤੇ ਪੀ.ਆਰ.ਟੀ.ਸੀ. ਕਾਂਟ੍ਰੈਕਟ ਵਰਕਰਜ਼ ਯੂਨੀਅਨ ਨੇ 14 ਅਗਸਤ ਤੋਂ ਅਨਿਸ਼ਚਿਤ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਰਾਜ ਦੀਆਂ ਸਰਕਾਰੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਜਾਣਗੀਆਂ, ਜਿਸ ਨਾਲ ਹਜ਼ਾਰਾਂ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਪ੍ਰਭਾਵਿਤ ਹੋਣਗੀਆਂ। ਯੂਨੀਅਨ ਦੇ ਮੁਤਾਬਕ, ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ 'ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਪ੍ਰਬੰਧਨ ਨੇ ਪਹਿਲਾਂ ਮੰਨੀ ਗਈਆਂ ਮੰਗਾਂ 'ਤੇ ਵੀ ਅਧਿਕਾਰਿਕ ਪੱਤਰ ਜਾਰੀ ਨਹੀਂ ਕੀਤਾ। ਹੜਤਾਲ ਦੌਰਾਨ ਸਾਰੇ ਡਰਾਈਵਰ ਅਤੇ ਕੰਡਕਟਰ ਆਪਣੀਆਂ ਬੱਸਾਂ ਨੇੜਲੇ ਬੱਸ ਅੱਡਿਆਂ 'ਤੇ ਖੜੀਆਂ ਕਰਨਗੇ। 15 ਅਗਸਤ ਨੂੰ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਕਰਵਾਏ ਜਾਣ ਵਾਲੇ ਝੰਡਾ ਫਹਿਰਾਉਣ ਸਮਾਰੋਹਾਂ ਵਿੱਚ ਯੂਨੀਅਨ ਮੈਂਬਰ ਕਾਲੇ ਕੱਪੜੇ ਪਾ ਕੇ ਵਿਰੋਧ ਦਰਜ ਕਰਵਾਉਣਗੇ।

ਪਨਬਸ/ਪੀ.ਆਰ.ਟੀ.ਸੀ. ਕਰਮਚਾਰੀ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ। ਇਸ ਤੋਂ ਬਾਅਦ ਯੂਨੀਅਨ ਨੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਮੀਟਿੰਗ ਦੌਰਾਨ ਟਾਲਮਟੋਲ ਦੀ ਨੀਤੀ ਅਪਣਾ ਕੇ ਸਮਾਂ ਬੀਤਾਉਣ ਦੀ ਕੋਸ਼ਿਸ਼ ਕਰਦੀ ਰਹੀ। ਰੋਸ਼ ਦੇ ਤੌਰ 'ਤੇ, ਸੰਗਠਨ ਵੱਲੋਂ ਪਹਿਲਾਂ ਹੀ ਐਲਾਨੀਆਂ ਕਾਰਵਾਈਆਂ ਅਨੁਸਾਰ 14 ਅਗਸਤ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget