Punjab News: ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡਾ ਝਟਕਾ, ਹੁਣ ਪੈ ਗਿਆ ਨਵਾਂ ਪੰਗਾ, ਲੋਕਾਂ 'ਚ ਮੱਚੀ ਹਾਹਾਕਾਰ
ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਮਿਆਦ ਤੋਂ ਚਾਰ ਮਹੀਨੇ ਪਹਿਲਾਂ ਹੀ ਰਜਿਸਟਰੀਆਂ 'ਤੇ ਰੋਕ ਲਗਾਉਣ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਪਹਿਲਾਂ ਸਰਕਾਰ ਨੇ 30 ਅਗਸਤ 2025 ਤੱਕ ਬਿਨਾਂ NOC ਦੇ ਰਜਿਸਟਰੀ...

Punjab News: ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮੇਂ ਮਿਆਦ ਤੋਂ ਚਾਰ ਮਹੀਨੇ ਪਹਿਲਾਂ ਹੀ ਰਜਿਸਟਰੀਆਂ 'ਤੇ ਰੋਕ ਲਗਾਉਣ ਨੂੰ ਲੈ ਕੇ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਪਹਿਲਾਂ ਸਰਕਾਰ ਨੇ 30 ਅਗਸਤ 2025 ਤੱਕ ਬਿਨਾਂ NOC ਦੇ ਰਜਿਸਟਰੀ ਦੀ ਇਜਾਜ਼ਤ ਦਿੱਤੀ ਸੀ, ਪਰ ਹੁਣ ਅਧਿਕਾਰੀਆਂ ਨੂੰ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਕੋਈ ਵੀ ਰਜਿਸਟਰੀ ਬਿਨਾਂ NOC ਦੇ ਨਾ ਕੀਤੀ ਜਾਵੇ। ਇਸ ਫੈਸਲੇ ਨੇ ਆਮ ਲੋਕਾਂ ਨੂੰ ਉਲਝਣ ਅਤੇ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ।
NOC ਨੂੂੰ ਲੈ ਕੇ ਲੋਕ ਪਏ ਭੰਬਲਭੂਸੇ ਦੇ ਵਿੱਚ
ਇਸ ਫੈਸਲੇ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਲੋਕਾਂ ਵਿੱਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਾਪਰਟੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸ਼ਰਮਾ ਅਤੇ ਜ਼ਿਲ੍ਹਾ ਕਾਲੋਨਾਈਜ਼ਰ ਪ੍ਰਧਾਨ ਦਰਸ਼ਨ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਹੀ NOC ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਜਦੋਂ ਥੋੜੀ ਰਾਹਤ ਮਿਲੀ ਸੀ ਤਾਂ ਸਰਕਾਰ ਨੇ ਮੁੜ ਬਿਨਾਂ NOC ਦੇ ਰਜਿਸਟਰੀ 'ਤੇ ਰੋਕ ਲਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਹੁਕਮ ਉਚ ਅਧਿਕਾਰੀਆਂ ਵੱਲੋਂ ਮਿਲੇ ਹਨ ਅਤੇ ਹੁਣ ਬਿਨਾਂ NOC ਕਿਸੇ ਵੀ ਰਜਿਸਟਰੀ ਦੀ ਇਜਾਜ਼ਤ ਨਹੀਂ ਮਿਲੇਗੀ। ਨਾਲ ਹੀ, ਹੁਣ ਤਕ ਹੋਈਆਂ ਸਾਰੀਆਂ ਰਜਿਸਟਰੀਆਂ ਦਾ ਰਿਕਾਰਡ ਵੀ ਸਰਕਾਰ ਵੱਲੋਂ ਮੰਗਵਾਇਆ ਗਿਆ ਹੈ, ਜਿਸਨੂੰ ਮਾਨਯੋਗ ਹਾਈਕੋਰਟ ਵਿੱਚ ਪੇਸ਼ ਕੀਤਾ ਜਾਣਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















