Punjab News: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ! 4 ਫੀਸਦੀ DA ਵਧਾਇਆ
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ ਵੱਧ ਕਰ ਦਿੱਤਾ ਗਿਆ ਹੈ। ਜਿਸ ਦਾ ਫਾਇਦਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਹੋਏਗਾ।
DA increased by 4 percent: ਮਾਨ ਸਰਕਾਰ ਵੱਲੋਂ ਦੀਵਾਲੀ ਦੇ ਖਾਸ ਮੌਕੇ ਉੱਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜੀ ਹਾਂ ਪੰਜਾਬ ਸਰਕਾਰ ਨੇ 4 ਫੀਸਦੀ DA ਵਿੱਚ ਵਾਧਾ ਕੀਤਾ ਹੈ। ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਐਕਸ (ਪਹਿਲਾਂ ਟਵਿੱਟਰ) ਉੱਤੇ ਪੋਸਟ ਪਾ ਕੇ ਦਿੱਤੀ ਹੈ। ਇਹ 1 ਨਵੰਬਰ 2024 ਤੋਂ ਲਾਗੂ ਹੋ ਜਾਏਗਾ।
CM ਮਾਨ ਨੇ ਐਕਸ ਉੱਤੇ ਲਿਖਿਆ ਹੈ- ''ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ... 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।''
ਦੱਸ ਦਈਏ ਹੁਣ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ ਹੋ ਜਾਏਗਾ। ਜਿਸ ਨਾਲ ਵੱਡੀ ਗਿਣਤੀ ਦੇ ਵਿੱਚ ਪੰਜਾਬ ਦੇ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਮਿਲੇਗਾ।
ਹੋਰ ਪੜ੍ਹੋ : ਗਿੱਦੜਬਾਹਾ ਜ਼ਿਮਨੀ ਚੋਣ ਨਹੀਂ ਲੜਨਗੇ ਜਗਮੀਤ ਬਰਾੜ, ਜਾਣੋ ਕਿਉਂ ਵਾਪਸ ਲਏ ਨਾਜ਼ਦਗੀ ਪੱਤਰ
ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
— Bhagwant Mann (@BhagwantMann) October 30, 2024
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।