(Source: ECI/ABP News/ABP Majha)
ਮੋਗਾ ਤੋਂ ਦੁੱਖਭਰੀ ਖਬਰ! ਦਾਦੇ ਦੀ ਲਾਇਸੈਂਸੀ ਰਿ*ਵਾਲਵਰ ਨਾਲ 10 ਸਾਲਾ ਬੱਚੀ ਦੀ ਗੋ*ਲੀ ਲੱਗਣ ਨਾਲ ਹੋਈ ਮੌ*ਤ
ਮੋਗਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਘਰ ਵਿੱਚ ਰੱਖੀ ਦਾਦੇ ਦੀ ਲਾਇਸੈਂਸੀ ਰਿਵਾਲਵਰ ਨੇ 10 ਸਾਲਾ ਬੱਚੀ ਦੀ ਜਾਨ ਲੈ ਲਈ ਹੈ। ਇੱਥੇ ਪਿੰਡ ਲੰਡੇਕੇ 'ਚ 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਮੌਤ ਦੀ...
Punjab News: ਮੋਗਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਘਰ ਵਿੱਚ ਰੱਖੀ ਦਾਦੇ ਦੀ ਲਾਇਸੈਂਸੀ ਰਿਵਾਲਵਰ ਨੇ 10 ਸਾਲਾ ਬੱਚੀ ਦੀ ਜਾਨ ਲੈ ਲਈ ਹੈ। ਇੱਥੇ ਪਿੰਡ ਲੰਡੇਕੇ 'ਚ 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
ਦਾਦੇ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚੱਲਣ ਕਾਰਨ ਬੱਚੀ ਦੀ ਮੌਤ ਹੋ ਗਈ ਹੈ। ਗੋਲੀ ਕਿੰਝ ਚੱਲੀ ਇਸ ਬਾਰੇ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ।
ਮ੍ਰਿਤਕ ਦੀ ਪਹਿਚਾਣ ਮਨਰੀਤ ਕੌਰ ਵਜੋਂ ਹੋਈ ਹੈ ਜੋ ਕਿ 5ਵੀਂ ਜਮਾਤ ਦੀ ਵਿਦਿਆਰਥਣ ਸੀ। ਜਾਣਕਾਰੀ ਅਨੁਸਾਰ ਸਵੇਰੇ ਮਨਰੀਤ ਕੌਰ ਨੇ ਅਲਮਾਰੀ ਵਿਚੋਂ ਰਿਵਾਲਵਰ ਕੱਢ ਲਿਆ ਅਤੇ ਖੇਡਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਜੋ ਉਸ ਦੇ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਮਨਰੀਤ ਕੌਰ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ। ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਕੇ ਜਦੋਂ ਬੱਚੀ ਮਨਰੀਤ ਕੌਰ ਆਪਣੇ ਕੱਪੜੇ ਲੈਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਪਹੁੰਚ ਗਈ ਸੀ।
ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾਂ ਬੱਚੀ ਮਨਰੀਤ ਕੌਰ ਦੀ ਆਪਣੇ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਲਿਆ ਗਿਆ। ਹੋਸਪਿਟਲ ਦੇ ਵਿੱਚ ਰਖਵਾ ਦਿੱਤਾ। ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚੱਲਣ ਦੇ ਨਾਲ ਮਾਸੂਮ ਬੱਚੀ ਦੀ ਮੌਤ ਹੋ ਗਈ। ਮਾਂ ਅਤੇ ਪਰਿਵਾਰ ਦੇ ਕਿਸੇ ਹੋਰ ਮੈਂਬਰ ਦੇ ਵੱਲੋਂ ਵੀ ਖੁੱਲ ਕੇ ਕੋਈ ਬਿਆਨ ਨਹੀਂ ਦਿੱਤਾ ਗਿਆ।