ਪਿਛਲੇ ਕੁੱਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ  (Golden Temple) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਇਹ ਧਮਕੀਆਂ ਅਣਜਾਣ ਈਮੇਲ ਰਾਹੀ ਭੇਜੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਦੇ ਵਿੱਚ ਕੰਮ ਕਰ ਰਹੀ ਹੈ ਪਰ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਹ ਈਮੇਲ ਡਾਰਕ ਵੈਬ ਰਾਹੀਂ ਭੇਜੀਆਂ ਗਈਆਂ ਹਨ। ਜਿਸ ਕਰਕੇ IP ਐਡਰੈੱਸ ਤੇ ਹੋਰ ਜਾਣਕਾਰੀ ਜੁਟਾਉਣ 'ਚ ਪੁਲਿਸ ਅਤੇ ਜਾਂਚ ਏਜੰਸੀਆਂ ਨੂੰ ਦਿੱਕਤਾਂ ਆ ਰਹੀਆਂ ਹਨ। 

 

ਦੱਸ ਦਈਏ ਹੁਣ ਤੱਕ 8 ਵਾਰ ਇਹ ਧਮਕੀਆਂ ਭਰੀਆਂ ਈਮੇਲ ਭੇਜੀਆਂ ਗਈਆਂ ਸਨ। ਡਾਰਕ ਵੈਬ ਦੀ ਵਰਤੋਂ ਕਰਕੇ ਧਮਕੀਆਂ ਵਾਲੀਆਂ ਈਮੇਲਾਂ ਭੇਜੀਆਂ ਗਈਆਂ ਹਨ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।