Shubhkaran Singh News: ਕਿਸਾਨ ਨੇ ਮਾਰੀ ਕਿਸਾਨ ਸ਼ੁਭਕਰਨ ਨੂੰ ਗੋਲੀ? ਹਾਈਕੋਰਟ 'ਚ ਵੱਡਾ ਖੁਲਾਸਾ
Shubhkaran Death: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਉਪਰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ।
Shubhkaran Singh News: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਉਪਰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਦੱਸਿਆ ਕਿ ਪੁਲਿਸ ਤੇ ਸੁਰੱਖਿਆ ਫੋਰਸ ਸ਼ਾਟ ਗਨ ਦੀ ਵਰਤੋਂ ਨਹੀਂ ਕਰਦੀ।
ਹਾਈਕੋਰਟ ਨੇ ਕਿਹਾ ਕਿ ਇਸ ਲਈ ਜਾਪਦਾ ਹੈ ਕਿ ਗੋਲੀ ਕਿਸਾਨਾਂ ਵਾਲੇ ਪਾਸਿਓਂ ਚਲਾਈ ਗਈ ਸੀ। ਹਰਿਆਣਾ ਸਰਕਾਰ ਦੇ ਵਕੀਲ ਦੀਪਕ ਸੱਭਰਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਪੁਲਿਸ ਕਮਿਸ਼ਨਰ ਝੱਜਰ ਸਤੀਸ਼ ਬਾਲਨ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ।
ਹੋਰ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਪੰਜਾਬ ਪੁਲਿਸ ਸਾਹਮਣੇ ਪੇਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।