ਪੜਚੋਲ ਕਰੋ

Punjab News: ਧਾਮੀ ਤੇ  ਬਡੂੰਗਰ ਦੇ ਅਸਤੀਫੇ ਮਗਰੋਂ ਵੱਡਾ ਧਮਾਕਾ! ਬਾਦਲ ਧੜੇ ਨੂੰ ਵੱਡਾ ਝਟਕਾ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

ਸੁਖਬੀਰ ਬਾਦਲ ਧੜੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਨਵੀਂ ਮੈਂਬਰਸ਼ਿਪ ਚਲਾਉਣ ਤੇ ਨਵੀਂ ਲੀਡਰਸ਼ਿਪ ਚੁਣਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ। ਇਸ ਲਈ ਹੁਣ ਇਹ ਮਾਮਲਾ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ

Punjab News: ਸੁਖਬੀਰ ਬਾਦਲ ਧੜੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਨਵੀਂ ਮੈਂਬਰਸ਼ਿਪ ਚਲਾਉਣ ਤੇ ਨਵੀਂ ਲੀਡਰਸ਼ਿਪ ਚੁਣਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਦਲ ਧੜੇ ਤੋਂ ਸਹਿਯੋਗ ਨਾ ਮਿਲਣ ਤੋਂ ਖਫਾ ਹੈ। ਇਸ ਲਈ ਹੁਣ ਇਹ ਮਾਮਲਾ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਪਹੁੰਚੇਗਾ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖਤ ਹੁਕਮ ਜਾਰੀ ਹੋ ਸਕਦੇ ਹਨ। ਇਸ ਦੇ ਨਾਲ ਬਾਦਲ ਧੜੇ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਦੁਬਾਰਾ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦੇਣਗੇ। ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ। ਇਸ ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਕੱਲ੍ਹ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ। ਇਹ ਦੋਵੇਂ ਮੈਂਬਰ ਅੱਜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ ਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫੈਸਲਾ ਕੀਤਾ।

ਮੀਟਿੰਗ ਮਗਰੋਂ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਲਈ ਬਣਾਈ ਗਈ ਸੀ ਪਰ ਅਕਾਲੀ ਦਲ ਨੇ ਉਨ੍ਹਾਂ ਨੂੰ ਸਹਿਯੋਗ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਮਿਲੇ ਸਹਿਯੋਗ ਬਾਰੇ ਵੀ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸ ਦੀ ਪਾਲਣਾ ਕੀਤੀ ਜਾਵੇਗੀ।

ਉਧਰ, ਮੀਟਿੰਗ ਤੋਂ ਪਹਿਲਾਂ ਕਿਰਪਾਲ ਸਿੰਘ ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਵੇ। ਅੱਜ ਦੀ ਮੀਟਿੰਗ ਤੋਂ ਪਹਿਲਾਂ ਦੋ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਉਹ ਬੇਸਿੱਟਾ ਰਹੀਆਂ ਹਨ। ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰਸ਼ਿਪ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਤੋਂ ਬਾਅਦ ਕਮੇਟੀ ਵਿੱਚ ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਤੇ ਸਤਵੰਤ ਕੌਰ ਸ਼ਾਮਲ ਸਨ। ਹਾਲਾਂਕਿ ਦੋਵਾਂ ਦੇ ਅਸਤੀਫ਼ਿਆਂ 'ਤੇ ਅਜੇ ਫੈਸਲਾ ਨਹੀਂ ਲਿਆ ਗਿਆ।

ਦੱਸ ਦਈਏ ਕਿ 2 ਦਸੰਬਰ, 2024 ਨੂੰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪਾਰਟੀ ਦੀ ਲੀਡਰਸ਼ਿਪ ਬਦਲਣ ਲਈ ਇਹ ਕਮੇਟੀ ਬਣਾਈ ਗਈ। ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਮੈਂਬਰਸ਼ਿਪ ਪ੍ਰਕਿਰਿਆ ਪੂਰੀ ਕਰਨ ਤੇ ਪਾਰਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਕਾਲੀ ਦਲ ਨੇ ਪਹਿਲਾਂ ਕਾਨੂੰਨੀ ਅੜਚਣਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇਸ ਕਮੇਟੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਕਮੇਟੀ ਦੀ ਹੋਂਦ 'ਤੇ ਅੜੇ ਰਹੇ ਤੇ ਇਸ ਕਮੇਟੀ ਦੀ ਪਹਿਲੀ ਮੀਟਿੰਗ 10 ਫਰਵਰੀ ਨੂੰ ਬੁਲਾਈ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

Punjab Police|ਪੁਲਿਸ ਐਕਸ਼ਨ ਮਗਰੋਂ ਪੰਜਾਬ ਸਰਕਾਰ ਦਾ ਦਾਅਵਾ,ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ|Punjab SarkaarPunjab Police| Kisan| ਮੈਂ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਰਿਹਾ, ਮੰਤਰੀ ਲਾਲਜੀਤ ਭੁਲੱਰ ਦੀ ਸੁਣੋ ਬੇਨਤੀHaryana |Punjab| ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ, ਜੇਸੀਬੀ ਮਸ਼ੀਨਾਂ ਮੰਗਾਈਆਂਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget