Punjab News: ਪੰਜਾਬ ਵਿਜੀਲੈਂਸ ਬਿਊਰੋ (Vigilance Bureau Punjab) ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।  ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ 16 ਜੂਨ 2023 ਨੂੰ ਥਾਣਾ ਸੁਧਾਰ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ। ਪਰ ASI ਉਸ ਸਮੇਂ ਤੋਂ ਹੀ ਫਰਾਰ ਚੱਲ ਰਿਹਾ ਸੀ।


ਹੋਰ ਪੜ੍ਹੋ : ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਕਿਹਾ- 'ਪੰਜਾਬ ਦੀ ਸੱਤਾ 'ਚ ਵਾਪਸੀ ਹੋਈ ਤਾਂ ਰੱਦ ਕਰ ਦੇਵਾਂਗੇ ਪਾਣੀ ਸਬੰਧੀ ਕੀਤੇ ਸਮਝੌਤੇ'


 1500 ਰੁਪਏ ਰਿਸ਼ਵਤ ਲੈਂਦੇ ਹੋਏ ਦਾ ਵੀਡੀਓ


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏਐੱਸਆਈ ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ ਰਿਸ਼ਵਤ ਦੀ ਮੰਗੀ ਕੀਤੀ ਸੀ। ਏਐੱਸਆਈ ਗੁਰਮੀਤ ਸਿੰਘ ਨੇ1500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਇਹ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮ ਏਐੱਸਆਈ ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਏਐੱਸਆਈ ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦਾ ਵੀਡੀਓ ਵੀ ਪੇਸ਼ ਕੀਤਾ ਸੀ।



ਵਿਜੀਲੈਂਸ ਬਿਊਰੋ ਦੇ ਬੁਲਾਰੇ ਦੱਸਿਆ ਕਿ ਏਐੱਸਆਈ ਫਰਾਰ ਸੀ ਅਤੇ ਉਸ ਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏਐੱਸਆਈ ਗੁਰਮੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫਤਾਰ ਕੀਤਾ ਹੈ ਅਤੇ ਉਸ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਹੋਰ ਪੜ੍ਹੋ : ਭਾਖੜਾ ਡੈਮ ’ਚ ਪਾਣੀ ਦੇ ਪੱਧਰ ਸਬੰਧੀ ਰੂਪਨਗਰ ਦੀ DC ਡਾ. ਪ੍ਰੀਤੀ ਯਾਦਵ ਦਾ ਖ਼ਾਸ ਬਿਆਨ, ਲੋਕਾਂ ਨੂੰ ਕੀਤੀ ਇਹ ਅਪੀਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।