Gurdaspur News: ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ੍ਰੀਮਤੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵੱਲੋਂ ਪਹਿਲਾਂ ਵੀ ਮਿਤੀ 03 ਜਨਵਰੀ 2025 ਨੂੰ ਸਮੂਹ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਜਾਣੂ ਕਰਵਾਇਆ ਜਾ ਚੁੱਕਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਆਦਾਤਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਅਪਲਾਈ ਕਰ ਦਿੱਤਾ ਗਿਆ ਹੈ।

Continues below advertisement


ਹੋਰ ਪੜ੍ਹੋ : ਪੰਜਾਬ ਪੁਲਿਸ 'ਤੇ ਹੋ ਰਹੇ ਬੈਕ-ਟੂ-ਬੈਕ ਹਮਲੇ! ਹੁਸ਼ਿਆਰਪੁਰ 'ਚ ਬਚਾਅ ਕਰਨ ਆਈ ਪੁਲਿਸ ਪਾਰਟੀ 'ਤੇ ਲੋਕਾਂ ਦਾ ਅਟੈਕ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ



Playway Schools ਦੇ ਖੇਤਰ 'ਚ ਕੰਮ ਕਰਨ ਵਾਲਿਆਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ


ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਨਿੱਜੀ ਸੰਸਥਾਨ, ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਮੁੱਢਲੀ ਬਾਲ ਦੇਖ-ਭਾਲ ਅਤੇ ਸਿੱਖਿਆ (Playway Schools) ਦੇ ਖੇਤਰ ਵਿਚ ਕੰਮ ਕਰ ਰਹੇ ਹਨ ਜਾਂ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਸਾਰੇ ਅਜਿਹੇ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਮਰਾ ਨੰਬਰ 218/219, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਤੁਰੰਤ ਸੰਪਰਕ ਕਰਨ। 



ਜਿਹੜੇ ਪਲੇਅ ਵੇਅ ਸਕੂਲ ਰਜਿਸਟ੍ਰੇਸ਼ਨ ਨਹੀਂ ਕਰਵਾਉਂਦੇ ਉਨ੍ਹਾਂ ਖਿਲਾਫ ਹੋਏਗਾ ਸਖਤ ਐਕਸ਼ਨ


ਉਨ੍ਹਾਂ ਸਖਤ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਮਿਤੀ 05 ਫਰਵਰੀ 2025 ਤੱਕ ਰਜਿਸਟ੍ਰੇਸ਼ਨ ਸੰਬੰਧੀ ਅਪਲਾਈ ਨਾ ਕੀਤਾ ਗਿਆ, ਤਾਂ ਵਿਭਾਗ ਵੱਲੋਂ ਅਜਿਹੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਆਦਾ ਜਾਣਕਾਰੀ ਲਈ ਦਫ਼ਤਰ ਦੇ ਨੰਬਰਾਂ 9646688099 , 8054710009 'ਤੇ ਸੰਪਰਕ ਕੀਤਾ ਜਾ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।