Electricity Meters in Punjab: ਪੰਜਾਬ ਦੇ ਪਿੰਡਾਂ ਵਿੱਚ ਚਿਪ ਵਾਲੇ ਬਿਜਲੀ ਮੀਟਰ ਲਗਾਏ ਜਾ ਰਹੇ ਹਨ, ਜਿਸ ਦੇ ਖਿਲਾਫ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਹੀ ਲੜੀ ਵਿੱਚ 15 ਦਸੰਬਰ ਜੀਰਾ ਦੇ ਪਿੰਡ ਸਨੇਰ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨੇਤਾਵਾਂ ਅਤੇ ਪਿੰਡ ਵਾਸੀਆਂ ਨੇ ਚਿਪ ਵਾਲੇ ਬਿਜਲੀ ਮੀਟਰ ਉਤਾਰ ਕੇ ਬਿਜਲੀ ਦਫਤਰ ਵਿੱਚ ਜਮ੍ਹਾਂ ਕਰਵਾ ਦਿੱਤੇ।
ਨਹੀਂ ਲਗਾਉਣ ਦਿੱਤੇ ਜਾਣਗੇ ਚਿਪ ਵਾਲੇ ਮੀਟਰ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨੇਤਾਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਨੇਰ ਪਿੰਡ ਵਿੱਚ ਬਿਜਲੀ ਵਿਭਾਗ ਵੱਲੋਂ ਚਿਪ ਵਾਲੇ ਮੀਟਰ ਲਗਾਏ ਗਏ ਸਨ। ਇਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਨੇਤਾਵਾਂ ਨੇ ਇਹ ਮੀਟਰ ਉਤਾਰ ਕੇ ਬਿਜਲੀ ਦਫਤਰ ਵਿੱਚ ਜਮ੍ਹਾਂ ਕਰਵਾ ਦਿੱਤੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਹਾਲਤ ਵਿੱਚ ਚਿਪ ਵਾਲੇ ਮੀਟਰ ਨਹੀਂ ਲਗਣ ਦਿੱਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।