Punjab News: ਪੰਜਾਬ ਸਰਕਾਰ ਵੱਲੋਂ ਸਾਲ 2024-25 ਦਾ ਪ੍ਰਾਪਰਟੀ ਟੈਕਸ 31 ਮਾਰਚ 2025 ਤਕ ਬਿਨਾਂ ਵਿਆਜ ਜਮ੍ਹਾਂ ਕਰਵਾਉਣ ਤੋ ਛੋਟ ਦਿੱਤੀ ਗਈ ਹੈ। ਇਸ ਲਈ ਆਮ ਲੋਕਾਂ ਦੀ ਸਹੂਲਤ ਅਤੇ ਨਗਰ ਨਿਗਮ ਦੇ ਵਿੱਤੀ ਹਿੱਤਾਂ ਨੂੰ ਦੇਖਦੇ ਹੋਏ ਵੱਖ-ਵੱਖ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਦਫ਼ਤਰ ਇਸ ਸ਼ਨੀਵਾਰ ਤੇ ਐਤਵਾਰ ਦੇ ਨਾਲ-ਨਾਲ 31 ਮਾਰਚ ਨੂੰ ਵੀ ਖੁੱਲ੍ਹੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਹਾਲਾਂਕਿ 31 ਮਾਰਚ ਨੂੰ ਸੂਬੇ ਵਿਚ ਛੁੱਟੀ ਦਾ ਐਲਾਨ ਹੈ, ਪਰ ਇਨ੍ਹਾਂ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਦਫ਼ਤਰਾਂ ਵਿਚ ਆਉਣਾ ਪਵੇਗਾ। 

ਆਉਣ ਵਾਲੇ ਦਿਨਾਂ ਵਿਚ ਲਗਾਤਾਰ ਖੁੱਲ੍ਹੇ ਰਹਿਣਗੇ ਦਫ਼ਤਰ, ਜਾਰੀ ਹੋਇਆ ਨੋਟੀਫਿਕੇਸ਼ਨ 

ਇਸ ਤਹਿਤ ਹੀ ਲੁਧਿਆਣਾ ਦੇ ਸਾਰੇ ਜ਼ੋਨਾਂ ਦੇ ਸੁਵਿਧਾ ਸੈਂਟਰ ਅਤੇ ਪਾਣੀ ਸੀਵਰੇਜ/ਡਿਸਪੋਜ਼ਲ ਦੇ ਦਫ਼ਤਰ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਖੁੱਲ੍ਹੇ ਰਹਿਣਗੇ। ਇਨ੍ਹਾਂ ਦਫ਼ਤਰਾਂ ਵਿਚ ਸ਼ਨੀਵਾਰ-ਐਤਵਾਰ ਅਤੇ ਤਿਉਹਾਰਾਂ ਵਾਲੇ ਦਿਨ ਵੀ ਦਿਨ ਵੀ ਕੰਮ ਹੁੰਦਾ ਰਹੇਗਾ। ਇਸ ਸਬੰਧੀ ਮੁਲਾਜ਼ਮਾਂ ਨੂੰ ਪਹਿਲਾਂ ਤੋਂ ਹੀ ਲਿਖਤੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। 

ਸ਼ਨੀਵਾਰ ਤੇ ਐਤਵਾਰ ਖੁੱਲ੍ਹੇ ਰਹਿਣਗੇ ਦਫਤਰ

ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡੈਚਲਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਕਤ ਦਫ਼ਤਰ 29 ਮਾਰਚ ਦਿਨ ਸ਼ਨੀਵਾਰ, 30 ਮਾਰਚ ਦਿਨ ਐਤਵਾਰ ਅਤੇ 31 ਮਾਰਚ ਨੂੰ ਯਾਨੀ ਈਦ ਉਲ ਫਿਤਰ ਵਾਲੇ ਦਿਨ ਵੀ ਆਮ ਦਿਨਾਂ ਵਾਂਗ ਹੀ ਖੁੱਲ੍ਹੇ ਰਹਿਣਗੇ। ਹੁਕਮਾਂ ਮੁਤਾਬਕ ਇਨ੍ਹਾਂ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਇਨ੍ਹਾਂ ਛੁੱਟੀਆਂ ਨੂੰ ਅਗਲੇ ਦਿਨਾਂ ਵਿਚ ਅਡਜਸਟ ਕਰ ਸਕਣਗੇ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।