Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਹੋਰ ਪੜ੍ਹੋ : ਧਾਮੀ ਦੇ ਅਸਤੀਫੇ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਅਕਾਲੀ ਦਲ ਬਾਰੇ ਕਹਿ ਦਿੱਤੀ ਵੱਡੀ ਗੱਲ
ਨੌਕਰੀ ਵਿਚ ਸਥਿਰਤਾ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਕਰ ਰਹੀ ਕੰਮ
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ‘ਚ ਜੋ ਕਰਮਚਾਰੀ ਕਾਫੀ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਹਨ, ਉਨ੍ਹਾਂ ਦੀ ਨੌਕਰੀ ਵਿਚ ਸਥਿਰਤਾ ਅਤੇ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਮਾਨ ਸਰਕਾਰ ਵਚਨਬੱਧ
ਉਨ੍ਹਾਂ ਦੱਸਿਆ ਕਿ ਐਡਵੋਕੇਟ ਜਨਰਲ, ਪੰਜਾਬ ਨਾਲ ਹੋਈ ਗੱਲਬਾਤ ਵਿਚ ਕੱਚੇ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਦੇ ਪੱਖਾਂ ‘ਤੇ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੀਤੀ ਕਰਮਚਾਰੀਆਂ ਲਈ ਲਾਭਕਾਰੀ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ 'ਤੇ ਮਜ਼ਬੂਤ ਹੋਵੇ ਤਾਂ ਜੋ ਇਸਦੀ ਲਾਗੂ ਕਰਨ ਦੀ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਅੜਚਣ ਨਾ ਆਵੇ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਰੋਡਵੇਜ਼ ਅਤੇ PRTC ਦੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਤਿਆਰ ਕੀਤਾ ਜਾ ਰਹੀ ਇਹ ਪਾਲਿਸੀ
ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਪਾਲਿਸੀ ਦੀ ਪ੍ਰਕਿਰਿਆ ਜਲਦ ਤੋਂ ਜਲਦ ਤਿਆਰ ਕਰਕੇ ਸਰਕਾਰ ਅੱਗੇ ਪੇਸ਼ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ ਮਿਲਣ ਨਾਲ ਟਰਾਂਸਪੋਰਟ ਸੇਵਾਵਾਂ ਦੀ ਕੁਸ਼ਲਤਾ ਅਤੇ ਗੁਣਵੱਤਾ ਵਿਚ ਵੀ ਸੁਧਾਰ ਆਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।