Punjab News: ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਸਰਹੱਦੀ ਇਲਾਕਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹ ਚੁੱਕੇ ਹਨ। ਪਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਜੇ ਵੀ ਤਣਾਅ ਬਣਿਆ ਹੋਇਆ ਹੈ। ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਖਾਸ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਗੁਰਦਸਪਪੁਰ ਦੇ DC ਵੱਲੋਂ ਸਰਹੱਦੀ ਇਲਾਕਿਆਂ ਦੇ ਪਿੰਡਾਂ ਦੇ 4 ਸਕੂਲਾਂ ਨੂੰ 20 ਮਈ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਵੀ ਡੀਸੀ ਵੱਲੋਂ ਅੱਜ ਸਕੂਲ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। 

ਇਹ ਵਾਲੇ ਚਾਰ ਸਕੂਲ ਰਹਿਣਗੇ ਬੰਦ

ਇਹ ਸਕੂਲ ਸਰਕਾਰੀ ਪ੍ਰਾਈਮਰੀ ਸਕੂਲ ਜੌੜਾ, ਸਰਕਾਰੀ ਪ੍ਰਾਈਮਰੀ ਸਕੂਲ ਸ਼ਕਰੀ, ਸਰਕਾਰੀ ਪ੍ਰਾਈਮਰੀ ਸਕੂਲ ਰਾਮਪੁਰ, ਸਰਕਾਰੀ ਪ੍ਰਾਈਮਰੀ ਸਕੂਲ ਠਾਕਰਪੁਰ ਹਨ। ਡਿਪਟੀ ਕਮਿਸ਼ਨਰ ਗੁਰਦਸਪਪੁਰ ਵੱਲੋਂ ਜਾਰੀ ਹੁਕਮ ਦੇ ਮੁਤਾਬਕ ਇਨ੍ਹਾਂ ਸਕੂਲਾਂ ਵਿੱਚ 20 ਮਈ ਤੱਕ ਆਨਲਾਈਨ ਕਲਾਸ ਲਗਾਈਆਂ ਜਾਣਗੀਆਂ। ਇਨ੍ਹਾਂ ਵਿੱਚ ਦੋ ਸਕੂਲ ਡੇਰਾ ਬਾਬਾ ਨਾਨਕ ਦੇ ਅਤੇ ਦੋ ਸਕੂਲ ਦੀਨਾਨਗਰ ਦੇ ਹਨ।

ਜ਼ਿਕਰਯੋਗ ਹੈ ਕਿ ਇਹ ਸਕੂਲ ਸਰਹੱਦ ਦੇ ਨੇੜੇ ਹਨ। ਜਿਸ ਕਰਕੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਡੀਸੀ ਸਾਬ੍ਹ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਮੁੜ ਕਲਾਸਾਂ ਕਦੋਂ ਲੱਗਣਗੀਆਂ ਅਤੇ ਬੱਚਿਆਂ ਨੂੰ ਕਦੋਂ ਸਕੂਲ ਸੱਦਿਆ ਜਾਵੇਗਾ ਇਸ ਬਾਰੇ DC ਸਾਹਿਬ ਖੁਦ ਅਗਲਾ ਫੈਸਲਾ ਲੈਣਗੇ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।