ਪੜਚੋਲ ਕਰੋ

ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਏ ਬਿਕਰਮ ਸਿੰਘ ਮਜੀਠੀਆ, ਜੇਲ੍ਹ ਦੇ ਬਾਹਰ ਹੀ ਹੋਇਆ ਭਰਵਾਂ ਸੁਆਗਤ, ਹਾਈਕੋਰਟ ਨੇ ਦਿੱਤੀ ਹੈ ਜ਼ਮਾਨਤ

ਰੱਖੜੀ ਤੋਂ ਪਹਿਲਾਂ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਬਿਕਰਮ ਸਿੰਘ ਮਜੀਠੀਆ, ਹਾਈਕੋਰਟ ਨੇ ਦਿੱਤੀ ਹੈ ਜ਼ਮਾਨਤ 

Punjab News: ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ । ਜੇਲ੍ਹ ਤੋਂ ਬਾਹਰ ਆ ਕੇ ਮਜੀਠੀਆ ਦਾ ਭਰਵਾਂ ਸੁਆਗਤ ਕੀਤਾ ਗਿਆ। ਫੁੱਲਾਂ ਅਤੇ ਸਿਰੋਪਾਓ ਪਾ ਕੇ ਵਰਕਰਾਂ ਵੱਲੋਂ ਉਹਨਾਂ ਦਾ ਸੁਆਗਤ ਕੀਤਾ ਗਿਆ। ਮਜੀਠੀਆ ਵੱਲੋਂ ਵੀ ਉਹਨਾਂ ਦਾ ਧੰਨਵਾਦ ਕੀਤਾ ਗਿਆ। ਜੇਲ੍ਹ ਤੋਂ ਬਾਹਰ ਆ ਕੇ ਸਭ ਤੋਂ ਪਹਿਲਾਂ ਉਹਨਾਂ ਵੱਲੋਂ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਦੀ ਗੱਲ ਆਖੀ ਗਈ। 

ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਉਹਨਾਂ ਵੱਲੋਂ ਪਰਮਾਤਮਾ ਦਾ ਧੰਨਵਾਦ ਕੀਤਾ ਜਾਵੇਗਾ ਕਿ ਉਹਨਾਂ ਨੇ ਸਰਕਾਰਾਂ ਦੇ ਧੱਕੇ ਸਹਿਣ ਦੀ ਸ਼ਕਤੀ ਬਖਸ਼ੀ। ਮਜੀਠੀਆ ਨੇ ਕਿਹਾ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਗਈ ਜਿਸ ਦਾ ਜਵਾਬ ਕੋਰਟ ਨੇ ਬਾਖੂਬੀ ਦਿੱਤਾ। ਇਸ ਦੌਰਾਨਾ ਉਹਨਾਂ ਸਾਬਕਾ ਮੁੱਖ ਮੰਤਰੀ  'ਤੇ ਬਿਨਾਂ ਨਾਮ ਲਏ ਨਿਸ਼ਾਨਾ ਵੀ ਸਾਧਿਆ ਉਹਨਾਂ ਕਿਹਾ ਕਿ ਜਿਸ ਨੇ ਪਰਚਾ ਦਰਜ ਕਰਵਾਇਆ ਉਹ ਤਾਂ ਹੁਣ ਕਿਤੇ ਦਿਖਾਈ ਵੀ ਨਹੀਂ ਦਿੰਦੇ। 

ਬੰਦੀ ਸਿੰਘਾਂ ਦੀ ਮੰਗੀ ਰਿਹਾਈ

ਜੇਲ੍ਹ ਤੋਂ ਰਿਹਾਅ ਹੋ ਕੇ ਮਜੀਠੀਆ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੇਲ੍ਹਾਂ 'ਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਜਲਦ ਰਿਹਾਅ ਕੀਤਾ ਜਾਵੇ। 

ਜ਼ਿਕਰਯੋਗ ਹੈ ਕਿ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਅੱਜ ਸਵੇਰੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦਿੱਤੀ ਗਈ ਹੈ। ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਟੀਸ਼ਨਰ ਉਸ ਦੇ ਨਿਸ਼ਾਨੇ ’ਤੇ ਸੀ।

 2 ਜੱਜ ਸੁਣਵਾਈ ਤੋਂ ਹਟ ਗਏ
ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਰੈਗੂਲਰ ਜ਼ਮਾਨਤ ਦੀ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget