Bikram Singh Majithia’s News: ਨਸ਼ੇ ਨਾਲ ਜੁੜੀ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੀ ਮਜੀਠੀਆ (Bikram Singh Majithia) ਨਾਲ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਲਈ NCB ਵੱਲੋਂ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਗਿਆ ਹੈ, ਤਾਂ ਜੋ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਸ ਦੇ ਨਾਲ ਹੀ ਹੋਰ ਕੇਂਦਰੀ ਜਾਂਚ ਏਜੰਸੀਆਂ ਵੀ ਇਸ ਕੇਸ 'ਤੇ ਨਜ਼ਰ ਬਣਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਨਸ਼ੇ ਦੇ ਅਲਜ਼ਾਮਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਨੇ ਪੰਜਾਬ ਦੀ ਰਾਜਨੀਤੀ ਦਾ ਮਾਹੌਲ ਗਰਮਾ ਦਿੱਤਾ ਹੈ ਅਤੇ ਹੁਣ ਕੇਸ ਦੀ ਜਾਂਚ ਦਾਇਰਾ ਹੋਰ ਵਧਦਾ ਜਾ ਰਿਹਾ ਹੈ।
ਦੂਜੇ ਪਾਸੇ ਵਿਜੀਲੈਂਸ ਦੀ ਕੋਸ਼ਿਸ਼ ਹੈ ਕਿ 2 ਜੁਲਾਈ ਨੂੰ ਜਦੋਂ ਬਿਕਰਮ ਸਿੰਘ ਮਜੀਠੀਆ ਨੂੰ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ, ਤਾਂ ਅਗਲੇ ਪੜਾਅ ਦੀ ਕਾਰਵਾਈ ਕੀਤੀ ਜਾਵੇ। ਉੱਥੇ ਹੀ, ਬਿਕਰਮ ਸਿੰਘ ਮਜੀਠੀਆ ਦੇ ਸੋਸ਼ਲ ਮੀਡੀਆ ਅਕਾਊਂਟ 'ਐਕਸ' (ਪਹਿਲਾਂ ਟਵਿੱਟਰ) 'ਤੇ ਇਕ ਪੋਸਟ ਸ਼ੇਅਰ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਦੇ ਵਕੀਲ Adv Damanbir Singh Sobti ਨੇ ਲਿਖਿਆ ਹੈ: "ਮੇਰਾ ਖੁੱਲ੍ਹਾ ਚੈਲੈਂਜ ਹੈ DGP ਪੰਜਾਬ, ਵਿਜੀਲੈਂਸ ਚੀਫ਼ ਅਤੇ ਪੰਜਾਬ ਦੇ AG ਨੂੰ – ਇੱਕ ਵੀ ਛੋਟੀ ਤੋਂ ਛੋਟੀ NDPS ਦੀ ਧਾਰਾ ਲਗਾ ਕੇ ਦਿਖਾਓ।" ਇਹ ਪੋਸਟ ਮਜੀਠੀਆ ਦੇ ਵਕੀਲ ਵੱਲੋਂ ਪਰਸ਼ਾਸਨਿਕ ਜਾਂਚ ਉੱਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।