ਪੜਚੋਲ ਕਰੋ

ਜੇਲ ਤੋਂ ਬਾਹਰ ਆਏ ਮਜੀਠੀਆ ਅੱਜ ਜਾਣਗੇ ਖਟਕੜਕਲਾਂ , ਜਲੰਧਰ-ਅੰਮ੍ਰਿਤਸਰ 'ਚ ਵੀ ਸਵਾਗਤ ਦੀਆਂ ਤਿਆਰੀਆਂ

Punjab News: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ

Punjab News: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਹਨਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ ।ਉੱਥੇ ਹੀ ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ 'ਚ ਵੀ ਉਹਨਾਂ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਸਵੇਰੇ ਉਹ 9.30 ਵਜੇ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਕਰੀਬ ਤਿੰਨ ਵਜੇ ਸ੍ਰੀ ਅੰਮ੍ਰਿਤਸਰ ਸਾਹਿਬ ਗੋਲਡਨ ਗੇਟ ਪੁੱਜਣਗੇ ਜਿੱਥੋਂ ਉਹ ਸ੍ਰੀ ਦਰਬਾਰ ਸਾਹਿਬ ਵੀ ਜਾ ਕੇ ਨਤਮਸਤਕ ਹੋਣਗੇ।

ਜ਼ਿਕਰਯੋਗ ਹੈ ਕਿ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਅੱਜ ਸਵੇਰੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ 10 ਅਗਸਤ ਨੂੰ ਸ਼ਰਤਾਂ ਸਹਿਤ ਜ਼ਮਾਨਤ ਦਿੱਤੀ ਗਈ ਹੈ। ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਟੀਸ਼ਨਰ ਉਸ ਦੇ ਨਿਸ਼ਾਨੇ ’ਤੇ ਸੀ।

ਪਟਿਆਲਾ ਜੇਲ੍ਹ 'ਚੋਂ ਬਾਹਰ ਆਉਣ  'ਤੇ  ਫੁੱਲਾਂ ਅਤੇ ਸਿਰੋਪਾਓ ਪਾ ਕੇ ਵਰਕਰਾਂ ਵੱਲੋਂ ਉਹਨਾਂ ਦਾ ਸੁਆਗਤ ਕੀਤਾ ਗਿਆ ਸੀ। ਮਜੀਠੀਆ ਵੱਲੋਂ ਵੀ ਉਹਨਾਂ ਦਾ ਧੰਨਵਾਦ ਕੀਤਾ ਗਿਆ। ਜੇਲ੍ਹ ਤੋਂ ਬਾਹਰ ਆ ਕੇ ਸਭ ਤੋਂ ਪਹਿਲਾਂ ਉਹਨਾਂ ਵੱਲੋਂ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਦੀ ਗੱਲ ਆਖੀ ਗਈ। 

ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਉਹਨਾਂ ਵੱਲੋਂ ਪਰਮਾਤਮਾ ਦਾ ਧੰਨਵਾਦ ਕੀਤਾ ਜਾਵੇਗਾ ਕਿ ਉਹਨਾਂ ਨੇ ਸਰਕਾਰਾਂ ਦੇ ਧੱਕੇ ਸਹਿਣ ਦੀ ਸ਼ਕਤੀ ਬਖਸ਼ੀ। ਮਜੀਠੀਆ ਨੇ ਕਿਹਾ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਗਈ ਜਿਸ ਦਾ ਜਵਾਬ ਕੋਰਟ ਨੇ ਬਾਖੂਬੀ ਦਿੱਤਾ। ਇਸ ਦੌਰਾਨਾ ਉਹਨਾਂ ਸਾਬਕਾ ਮੁੱਖ ਮੰਤਰੀ  'ਤੇ ਬਿਨਾਂ ਨਾਮ ਲਏ ਨਿਸ਼ਾਨਾ ਵੀ ਸਾਧਿਆ ਉਹਨਾਂ ਕਿਹਾ ਕਿ ਜਿਸ ਨੇ ਪਰਚਾ ਦਰਜ ਕਰਵਾਇਆ ਉਹ ਤਾਂ ਹੁਣ ਕਿਤੇ ਦਿਖਾਈ ਵੀ ਨਹੀਂ ਦਿੰਦੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget